ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚੋਂ 105 ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਤੇ ਹੁਣ ਦਿਨ ਤੱਕ 297133 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਅਤੇ 291394 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਝੋਨੇ ਵਿੱਚੋਂ ਪਨਗਰੇਨ ਵੱਲੋਂ 125354 ਮੀਟਰਿਕ ਟਨ, ਮਾਰਕਫੈਡ ਵੱਲੋਂ 65903 ਮੀਟਰਿਕ ਟਨ, ਪਨਸਪ ਵੱਲੋਂ 60651 ਮੀਟਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਨੇ 39486 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ ‘ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ ਲਿਫਟਿੰਗ ਵੀ ਨਾਲੋਂ ਨਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲਬੱਧ ਹੈ ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਕਰਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਡੀ.ਆਰ. ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਏ.ਸੀ.ਐਫ.ਏ ਰਾਕੇਸ਼ ਕੁਮਾਰ, ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here