ਹੁਸ਼ਿਆਰਪੁਰ ਦੇ ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ’ਚ ਲੱਗੀ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਪਹਿਲਕਦਮੀ ਸਦਕਾ ਹੁਸ਼ਿਆਰਪੁਰ ਦਾ ਨਵਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਪੰਜਾਬ ਦਾ ਅਜਿਹਾ ਪਹਿਲਾ ਕਚਹਿਰੀ ਕੰਪਲੈਕਸ ਬਣ ਗਿਆ ਹੈ, ਜਿਥੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਲਗਾਈ ਗਈ ਹੈ। ਇਸ ਸਬੰਧੀ ਅੱਜ ਕਰਵਾਏ ਗਏ ਉਦਘਾਟਨੀ ਸਮਾਗਮ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਅੰਜਨਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਪਲਵਿੰਦਰ ਜੀਤ ਕੌਰ, ਸੀ. ਜੇ. ਐਮ ਹੁਸ਼ਿਆਰਪੁਰ ਪੁਸ਼ਪਾ ਰਾਣੀ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਪ੍ਰਭਜੋਤ ਕੌਰ, ਜੇ. ਐਮ. ਆਈ. ਸੀ ਹੁਸ਼ਿਆਰਪੁਰ ਗੁਰਪ੍ਰੀਤ ਕੌਰ,  ਜੇ. ਐਮ. ਆਈ. ਸੀ ਰਿੰਕੀ ਅਗਨੀਹੋਤਰੀ, ਜੇ. ਐਮ. ਆਈ. ਸੀ ਹੁਸ਼ਿਆਰਪੁਰ ਸਰਬਜੀਤ ਕੌਰ ਤੋਂ ਇਲਾਵਾ ਮਹਿਲਾ ਐਡਵੋਕੇਟ ਅਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮਹਿਲਾ ਸਟਾਫ ਮੌਜੂਦ ਸੀ।

Advertisements

ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਹੁਸ਼ਿਆਰਪੁਰ ਜਸਵਿੰਦਰ ਸ਼ੀਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਇਹ ਅਜਿਹਾ ਪਹਿਲਾ ਕਚਹਿਰੀ ਕੰਪਲੈਕਸ ਹੈ, ਜਿਥੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦੀ ਸਹੂਲਤ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਇਹ ਮਸ਼ੀਨ ‘ਸੈਲਫ ਸਰਵਿਸ’ ਉੱਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਮਸ਼ੀਨ ਵਿਚ ਸਿੱਕਾ ਪਾਉਣ ਨਾਲ ਸੈਨੇਟਰੀ ਨੈਪਕਿਨ ਆਪਣੇ ਆਪ ਬਾਹਰ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਮਹਿਲਾ ਐਡਵੋਕੇਟਾਂ ਤੋਂ ਇਲਾਵਾ ਕਚਹਿਰੀਆਂ ਦੇ ਮਹਿਲਾ ਸਟਾਫ ਮੈਂਬਰਾਂ, ਮਹਿਲਾ ਕਰਮਚਾਰੀਆਂ ਅਤੇ ਆਮ ਜਨਤਾ ਲਈ ਵਰਦਾਨ ਸਾਬਿਤ ਹੋਵੇਗੀ।  

LEAVE A REPLY

Please enter your comment!
Please enter your name here