ਆਸ ਕਿਰਨ ਨਸ਼ਾ ਛੁਡਾਊ ਕੇਂਦਰ ਵਿਖੇ “ਨਸ਼ਾਖੋਰੀ ਅਤੇ ਇਸਦੇ ਇਲਾਜ ਬਾਰੇ” ਕਰਵਾਇਆ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ, ਕੋਮਲ ਮਿੱਤਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਸੀ. ਜੇ. ਐੱਮ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਦੀ ਯੋਗ ਅਗਵਾਈ ਹੇਠ “ਨਸ਼ਾਖੋਰੀ ਅਤੇ ਇਸਦੇ ਇਲਾਜ ਬਾਰੇ” ਵਿਸ਼ੇ ਤੇ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸੈਮੀਨਾਰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ।

Advertisements

ਇਸ ਸੈਮੀਨਾਰ ਦੌਰਾਨ ਸ਼੍ਰੀ ਪ੍ਰਸ਼ਾਂਤ ਆਦੀਆ ਕਾਊਂਸਲਰ ਸਰਕਾਰੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਵਲੋਂ “ਨਸ਼ਾਖੋਰੀ ਅਤੇ ਇਸਦੇ ਇਲਾਜ ਬਾਰੇ” ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਐਡਵੋਕੇਟ ਮੈਡਮ ਨੀਲਮ ਦੇਵੀ ਵਲੋਂ ਨਸ਼ਿਆਂ ਵਿਰੁੱਧ ਕਾਨੂੰਨਾਂ ਸੰਬੰਧੀ, ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਕੇਂਦਰ ਦੇ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ ਨੇ ਬਾਹਰੋਂ ਆਏ ਮਹਿਮਾਨਾਂ ਦਾ ਕੇਂਦਰ ਵਿੱਚ ਆਉਣ ਲਈ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ਾ ਰਹਿਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਅਮਨਦੀਪ ਸਿੰਘ, ਸੌਰਵ ਸਿੰਘ, ਮਨਦੀਪ ਸਿੰਘ, ਰੋਬਿਨਜੋਤ ਰਾਇ, ਨਵਦੀਪ ਕੌਰ, ਰਾਜ ਕੁਮਾਰ ਵੀ ਹਾਜ਼ਰ ਸਨ। ਸਮਾਪਤੀ ਤੇ ਬਾਹਰੋਂ ਆਏ ਮਹਿਮਾਨਾਂ ਨੂੰ ਕੇਂਦਰ ਵਲੋਂ ਯਾਦ ਚਿੰਨ੍ਹ ਵੀ ਭੇਂਟ ਕੀਤੇ ਗਏ।

LEAVE A REPLY

Please enter your comment!
Please enter your name here