ਚੋਣ ਕਮਿਸ਼ਨ ਨੇ ਗੁਰਦਾਸਪੁਰ ਵਿੱਚ 1553 ਪੋਲਿੰਗ ਸਟੇਸ਼ਨਾਂ ਦੀ ਕੀਤੀ ਅੰਤਿਮ ਪ੍ਰਕਾਸ਼ਨ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਲੋਕ ਸਭਾ ਚੋਣਾਂ-2024 ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹੋਈ ਪ੍ਰਵਾਨਗੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ।

Advertisements

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 1553 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵਿਧਾਨ ਸਭਾ ਹਲਕਾ ਵਾਈਜ ਬਣੇ ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 04-ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ 207 ਪੋਲਿੰਗ ਸਟੇਸ਼ਨ, 05-ਦੀਨਾਨਗਰ (ਐੱਸ.ਸੀ.) ਹਲਕੇ ਵਿੱਚ 229, 06-ਕਾਦੀਆਂ ਵਿੱਚ 223, 07-ਬਟਾਲਾ ਵਿੱਚ 201, 08-ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ.) ਵਿੱਚ 226, 09-ਫ਼ਤਹਿਗੜ੍ਹ ਚੂੜੀਆਂ ਵਿੱਚ 226 ਅਤੇ 10-ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿੱਚ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀਆਂ ਸੂਚੀਆਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਅਤੇ ਜ਼ਿਲ੍ਹਾ ਚੋਣ ਦਫਤਰ ਗੁਰਦਾਸਪੁਰ ਵਿਚ ਦੇਖਣ ਲਈ ਉਪਲੱਬਧ ਹਨ।

LEAVE A REPLY

Please enter your comment!
Please enter your name here