ਆਯੂਸ਼ਮਾਨ ਕਾਰਡ” ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ

ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੀ ਕੀਤੀ।

Advertisements

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣੇ ਹਨ, ਜਿਸ ਨੂੰ 1 ਲੱਖ ਰੁਪਏ ਤੋਂ 5 ਹਜ਼ਾਰ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲਣ ਦੀ ਮਿਤੀ 4 ਦਸੰਬਰ 2023 ਹੋਵੇਗੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹੋ।

LEAVE A REPLY

Please enter your comment!
Please enter your name here