ਲਖਬੀਰ ਥਿਆੜਾ ਵਾਸੀ ਅਹਿਰਾਣਾ ਕਲਾਂ ਮੇਹਟੀਆਣਾ ਨੂੰ ਸਰਕਲ ਪ੍ਰਧਾਨ ਦੇ ਬਲਾਕ ਪ੍ਰਧਾਨ ਵਜੋਂ ਕੀਤਾ ਨਿਯੁਕਤ

ਮੇਹਟੀਆਣਾ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਸਿੰਘ ਹੀਰਾ। ਆਮ ਆਦਮੀ ਪਾਰਟੀ ਵੱਲੋਂ ਪਿੰਡ ਪੱਧਰ ਦੀ ਮਜ਼ਬੂਤੀ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਤੋ’ ਲਖਬੀਰ ਸਿੰਘ ਥਿਆੜਾ ਪੁੱਤਰ ਮੋਹਣ ਸਿੰਘ ਵਾਸੀ ਅਹਿਰਾਣਾ ਕਲਾਂ ਨੂੰ ਏਰੀਏ ਮੇਹਟੀਆਣਾ ਦੇ ਸਰਕਲ ਪ੍ਰਧਾਨ ਦੇ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੇ ਨਿਯੁਕਤ ਬਲਾਕ ਪ੍ਰਧਾਨ ਦੇ ਸਨਮਾਨ ਸਬੰਧੀ ਕਸਬਾ ਚੱਬੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ‘ਚ ਕਰਵਾਏ ਸਾਦੇ ਸਮਾਗਮ ਦੌਰਾਨ ਲਖਬੀਰ ਸਿੰਘ ਥਿਆੜਾ ਨੂੰ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਲਖਬੀਰ ਸਿੰਘ ਥਿਆੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਪਾਰਟੀ ਦੀ ਮਜ਼ਬੂਤੀ ਲਈ ਮੈਂ ਪਿੰਡ-ਪਿੰਡ ਜਾ ਕੇ ਪਾਰਟੀ ਨੂੰ ਮਜਬੂਤ ਕਰਾਂਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਮੈਨੂੰ ਅਹੁਦਾ ਦਿੱਤਾ ਗਿਆ ਹੈ, ਉਸ ਨੂੰ ਮੈਂ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਮੌਕੇ ਉਨਾਂ ਨੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਲਖਬੀਰ ਸਿੰਘ ਥਿਆੜਾ ਦੇ ਬਲਾਕ ਪ੍ਰਧਾਨ ਬਣਨ ਤੇ ਸਰਕਲ ਮੇਹਟੀਆਣਾ ਦੇ ਪਿੰਡਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿੰਡਾਂ ਦੇ ਲੋਕ ਲਖਬੀਰ ਸਿੰਘ ਥਿਆੜਾ ਨੂੰ ਘਰ ਆ ਕੇ ਵਧਾਈ ਦੇ ਰਹੇ ਹਨ।

LEAVE A REPLY

Please enter your comment!
Please enter your name here