ਪਟਿਆਲਾ ਦੀ ਹਰਨੂਰ ਕੌਰ ਨਾਗਰਾ ਨੇ ਜੂਡੋ ਖੇਡ ‘ਚ ਜਿੱਤੇ 2 ਸੋਨ ਤਗਮੇ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦਿਖਾਈ ਜਾ ਰਹੀ ਹੈ ਤੇ ਸੂਬੇ ਦੇ ਲੁਕੇ ਹੋਏ ਹੁਨਰ ਨੂੰ ਬਾਹਰ ਆਉਣ ਦਾ ਮੌਕਾ ਮਿਲ ਰਿਹਾ ਹੈ।

Advertisements


ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੀ ਉਮਰ ਵਰਗ ਅੰਡਰ 17 ਸਾਲ ਵਿਚ ਭਾਗ ਲੈਣ ਵਾਲੀ ਜੂਡੋ ਖਿਡਾਰਨ ਹਰਨੂਰ ਕੌਰ ਨਾਗਰਾ ਹੈ, ਜਿਸ ਨੇ ਗੁਰਦਾਸਪੁਰ ਵਿਖੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ 70 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਉਸਨੇ ਸੀਬੀਐਸਈ ਉੱਤਰੀ ਜ਼ੋਨ ਮੁਕਾਬਲੇ ਵਿੱਚ ਵੀ ਸੋਨ ਤਗਮਾ ਜਿੱਤਿਆ ਹੈ ਜੋ 14 ਅਕਤੂਬਰ ਨੂੰ ਹੋਇਆ ਸੀ। ਜ਼ਿਕਰਯੋਗ ਹੈ ਕਿ ਖਿਡਾਰਨ ਹਰਨੂਰ ਕੌਰ ਨਾਗਰਾ ਨੇ ਖੇਲੋ ਇੰਡੀਆ ਵੁਮੈਨ ਲੀਗ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। 

LEAVE A REPLY

Please enter your comment!
Please enter your name here