ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨੰਗਲ ਵਿਖੇ ਹਰਬੀਰ ਡਿਪਟੀ ਕਮਿਸਨਰ ਪਠਾਨਕੋਟ ਨੇ ਲਗਾਇਆ ਸੰਗਤ ਦਰਸਨ

ਪਠਾਨਕੋਟ (ਦ ਸਟੈਲਰ ਨਿਊਜ਼)। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ ਇਨ੍ਹਾਂ ਸੰਗਤ ਦਰਸਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ਇਸ ਪ੍ਰੋਗਰਾਮ ਅਧੀਨ ਅੱਜ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਪਿੰਡ ਨੰਗਲ ਵਿਖੇ ਵਿਸੇਸ ਦੋਰਾ ਕੀਤਾ ਅਤੇ ਸੰਗਤ ਦਰਸਨ ਦੋਰਾਨ ਪਿੰਡ ਨੰਗਲ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੋਰੇ ਦੋਰਾਨ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਉਨ੍ਹਾਂ ਦੇ ਨਾਲ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਵੀ ਹਾਜਰ ਸਨ।

Advertisements

ਇਸ ਦੋਰੇ ਦੋਰਾਨ ਪ੍ਰਸਾਸਨਿਕ ਅਧਿਕਾਰੀਆਂ ਵਿੱਚੋਂ ਜੋਤਸਨਾ ਸਿੰਘ (ਪੀ.ਸੀ.ਐਸ.), ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ, ਨੀਰੂ ਬਾਲਾ ਬੀ.ਡੀ.ਪੀ.ਓ., ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਭ ਤੋਂ ਪਹਿਲਾ ਪਿੰਡ ਨੰਗਲ ਦੀ ਸਰਪੰਚ ਭਾਵਨਾ ਤੋਂ ਪਿੰਡ ਦੇ ਵੇਰਵਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜਿਸ ਦੋਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਪਿੰਡ ਅੰਦਰ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸਾਨੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸਭ ਤੋਂ ਵੱਡੀ ਸਮੱਸਿਆ ਪਿੰਡ ਦੇ ਨਿਕਾਸੀ ਪਾਣੀ ਦੀ ਹੈ ਜਿਸ ਤੇ ਡਿਪਟੀ ਕਮਿਸਨਰ ਪਠਾਨਕੋਟ ਵੱਲੋ ਭਰੋਸਾ ਦਵਾਇਆ ਕਿ ਮਾਮਲੇ ਦੀ ਪੜਤਾਲ ਕਰਨ ਮਗਰੋਂ ਹੀ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਰਾਸਨ ਕਾਰਡ ਕੱਟੇ ਗਏ ਹਨ ਪੋਰਟਲ ਖੁੱਲਣ ਤੇ ਜੋ ਯੋਗ ਲਾਭਪਾਤਰੀ ਹੋਣਗੇ ਉਨ੍ਹਾਂ ਦੇ ਰਾਸਨ ਕਾਰਡ ਬਣਾਏ ਜਾਣਗੇ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਊਨ੍ਹਾਂ ਦਾ ਹੱਲ ਕਰਨ ਲਈ ਵਿਸੇਸ ਮੂਹਿੰਮ ਚਲਾਈ ਗਈ ਹੈ ਜਿਸ ਅਧੀਨ ਅੱਜ ਉਹ ਅਪਣੇ ਜਿਲ੍ਹਾ ਅਧਿਕਾਰੀਆਂ ਨਾਲ ਅੱਜ ਪਿੰਡ ਨੰਗਲ ਵਿਖੇ ਪਹੁੰਚੇ ਹਨ।

ਊਨ੍ਹਾਂ ਦੱਸਿਆ ਕਿ ਦੋਰੇ ਦੋਰਾਨ ਪੰਚਾਇਤ ਨਾਲ ਸਬੰਧਤ, ਸਿੱਖਿਆ ਵਿਭਾਗ, ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ।ਉਨ੍ਹਾਂ ਇਸ ਦੋਰੇ ਦੋਰਾਨ ਪਿੰਡ ਦੇ ਆਂਗਣਬਾੜੀ ਸੈਂਟਰ ਦਾ ਦੋਰਾ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਦਾ ਦੋਰਾ ਕੀਤਾ ਗਿਆ। ਉਨ੍ਹਾਂ ਸਕੂਲ ਪ੍ਰਬੰਧਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਅੰਦਰ ਲਗਾਏ ਗਏ ਪ੍ਰੋਜੈਕਟਰਾਂ ਦੀ ਸੰਭਾਲ ਚੰਗੀ ਤਰ੍ਹਾਂ ਕੀਤੀ ਜਾਵੈ ਅਤੇ ਪ੍ਰੋਜੈਕਟਰਾਂ ਨੂੰ ਢੱਕ ਕੇ ਰੱਖਿਆ ਜਾਵੈ, ਇਸ ਤੋਂ ਇਲਾਵਾ ਉਨ੍ਹਾਂ ਵੱਖ ਵੱਖ ਕਲਾਸਾਂ ਅੰਦਰ ਜਾਂ ਕੇ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਦੋਰਾਨ ਉਨ੍ਹਾਂ ਬੱਚਿਆਂ ਦੇ ਮੈਡੀਕਲ ਕਾਰਡ ਦੀ ਵੀ ਜਾਂਚ ਕੀਤੀ। ਉਨ੍ਹਾਂ ਵੱਲੋਂ ਮਿਡ-ਡੇ-ਮੀਲ ਰਸੋਈ ਦੀ ਜਾਂਚ ਕੀਤੀ ਜਿਸ ਵਿੱਚ ਸਫਾਈ ਦੇ ਸਾਰੇ ਪ੍ਰਬੰਧ ਪੁਖਤਾ ਪਾਏ ਗਏ। ਊਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਕਸਰ ਵੱਖ ਵੱਖ ਸਕੂਲਾਂ ਅੰਦਰ ਉਨ੍ਹਾਂ ਦੇਖਿਆ ਹੈ ਕਿ ਸਕੂਲਾਂ ਅੰਦਰ ਕਲਾਸ ਰੂਮ ਦੀਆਂ ਖਿਡਕੀਆਂ ਬੰਦ ਹੀ ਹੁੰਦੀਆਂ ਹਨ ,ਇਸ ਲਈ ਇਹ ਯਕੀਨੀ ਬਣਾਇਆ ਜਾਵੈ ਸਕੂਲ ਲੱਗਣ ਦੇ ਸਮੇਂ ਅਤੇ ਸਕੂਲ ਵਿੱਚ ਛੁੱਟੀ ਦੇ ਸਮੇਂ 2-2 ਘੰਟੇ ਖਿੜਕੀਆਂ ਖੁਲੀਆਂ ਰੱਖੀਆਂ ਜਾਣ ਤਾਂ ਜੋ ਬੱਚਿਆਂ ਨੂੰ ਬਾਹਰ ਦੀ ਸੁੱਧ ਹਵਾ ਮਿਲ ਸਕੇ।

LEAVE A REPLY

Please enter your comment!
Please enter your name here