ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ ਵਿੱਚ ਚੱਲੀਆ ਗੋਲੀਆਂ, ਸਰਪੰਚ ਤੇ ਉਸਦੇ ਸਾਥੀ ਦੀ ਹੋਈ ਮੌਤ

ਮੋਗਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਗਾ ਦੇ ਪਿੰਡ ਕੋਟਲਾ ਦੇ ਸਰਪੰਚ ਅਤੇ ਉਸਦੇ ਸਾਥੀ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਵਜੋ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜੀਸ਼ ਨੂੰ ਲੈ ਕੇ ਦੋ ਧਿਰਾਂ ਵਿੱਚ ਗੋਲੀਬਾਰੀ ਹੋਈ।

Advertisements

ਜਾਣਕਾਰੀ ਮੁਤਾਬਕ ਸਰਪੰਚ ਸਵੇਰੇ ਆਪਣੇ ਦੋਸਤਾਂ ਨਾਲ ਸੈਰ ਕਰਨ ਲਈ ਜਾ ਰਿਹਾ ਸੀ ਤਾਂ ਇਸ ਦੌਰਾਨ ਕਰੀਬ 15 ਬਦਮਾਸ਼ਾਂ ਨੇ ਉਹਨਾਂ ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਪਾਰਟੀ ਨਾਲ ਸਬੰਧਤ ਹਨ। ਪੁਲਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here