ਮੋਗਾ ‘ਚ ਆਪਸੀ ਰੰਜਿਸ਼ ਕਾਰਨ ਚੱਲੀ ਗੋਲੀ, ਸਰਪੰਚ ਅਤੇ ਉਸਦੇ ਸਾਥੀ ਦੀ ਮੌਤ, 2 ਜ਼ਖ਼ਮੀ

ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਸਵੇਰੇ ਹੋਏ ਦੋਹਰੇ ਕਤਲਕਾਂਡ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਪਿੰਡ ਵਿੱਚ ਆਪਸੀ ਰੰਜ਼ਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀਬਾਰੀ ਹੋਈ। ਇਸ ਵਿੱਚ ਪਿੰਡ ਦੇ ਸਰਪੰਡ ਤੇ ਉਸਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ।

Advertisements

ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here