ਜੰਮੂ-ਸ਼੍ਰੀਨਗਰ ਦੇ ਨੈਸ਼ਨਲ ਹਾਈਵੇਅ ਤੇ ਵਾਪਰਿਆ ਹਾਦਸਾ, 4 ਲੋਕਾਂ ਦੀ ਮੌਤ

ਜੰਮੂ-ਸ਼੍ਰੀਨਗਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜੰਮੂ-ਸ਼੍ਰੀਨਗਰ ਦੇ ਨੈਸ਼ਨਲ ਹਾਈਵੇਅ ਦੇ ਝੱਜਰ ਕੋਟਲੀ ਵਿੱਚ ਇੱਕ ਟਰੱਕ ਦੇ ਪੁਲ ਹੇਠਾਂ ਡਿੱਗਣ ਕਾਰਨ ਉਸ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਤੋਂ ਸੇਬ ਲੈ ਕੇ ਜੰਮੂ ਵੱਲ ਆ ਰਹੇ ਟਰੱਕ ਪਹਿਲਾਂ ਝੱਜਰ ਪੁਲ ਤੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਉਸਤੋਂ ਬਾਅਦ ਟਰੱਕ ਡਰੇਨ ਵਿੱਚ ਜਾ ਡਿੱਗੀਆ।

Advertisements

ਟਰੱਕ ਸੇਬਾਂ ਨਾਲ ਭਰਿਆ ਹੋਣ ਕਾਰਨ ਜ਼ਿਆਦਾ ਦਬਾਅ ਨਾ ਝੱਲ ਸਕਿਆ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ।ਇਸ ਹਾਦਸੇ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ ਚਾਰ ਹੋਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਟਰੱਕ ਵਿੱਚ ਫਸੇ ਚਾਰੇ ਵਿਅਕਤੀਆਂ ਨੂੰ ਬਾਹਰ ਕੱਢੀਆਂ ਅਤੇ ਹਸਪਤਾਲ ਪਹੁੰਚਾਇਆ ਅਤੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਨੇ ਲਾਸ਼ਾ ਨੂੰ ਪੋਸਟਮਾਰਟਮ ਲਈ ਜੀਐਮਸੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here