ਨੈਤਿਕ ਸਿੱਖਿਆ ਇਮਤਿਹਾਨ ਸਕੂਲ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਸਕੂਲ 2023 ਦਾ ਇਨਾਮ ਵੰਡ ਸਮਾਰੋਹ-2 (ਖੇਤਰ ਹੁਸ਼ਿਆਰਪੁਰ, ਬੁੱਲੋਵਾਲ, ਗੜ੍ਹਦੀਵਾਲਾ, ਟਾਂਡਾ, ਦਸੂਹਾ ਅਤੇ ਮੁਕੇਰੀਆਂ) ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਪ੍ਰਧਾਨ ਨਵਪ੍ਰੀਤ ਸਿੰਘ ਮੰਡਿਆਲਾ ਅਤੇ ਜਨਰਲ ਸਕੱਤਰ ਕਮਲਜੀਤ ਸਿੰਘ ਸੂਰੀ ਦੀ ਸੁਚੱਜੀ ਅਗਵਾਈ ਵਿੱਚ ਕਰਵਾਇਆ ਗਿਆ। ਵਧੀਕ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ, ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਦੱਸਿਆ ਕਿ ਨੈਤਿਕ ਸਿੱਖਿਆ ਇਮਤਿਹਾਨ ਵਿੱਚ 4000 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਸ. ਸ. ਸ. ਸਕੂਲ ਸੀਕਰੀ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਜ਼ੋਨ ਵਿੱਚੋਂ ਤੀਜੇ ਦਰਜੇ ਦੇ ਇਮਤਿਹਾਨ ਵਿੱਚੋਂ ਪਹਿਲਾ ਅਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਪਰਵਾਨ ਸਿੰਘ ਬੈਂਸ ਨੇ ਦੂਜੇ ਦਰਜੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

Advertisements

ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ. ਸੁਖਵਿੰਦਰ ਸਿੰਘ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹੁਸ਼ਿਆਰਪੁਰ ਸ਼ਾਮਿਲ ਹੋਏ, ਜਿਨਾ ਨੇ ਨੈਤਿਕ ਸਿੱਖਿਆ ਨੂੰ ਮੌਜੂਦਾ ਸਮੇਂ ਦੀ ਲੋੜ ਦੱਸਦਿਆਂ ਸਟੱਡੀ ਸਰਕਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਜਥੇਦਾਰ ਦਵਿੰਦਰ ਸਿੰਘ ਮੂਨਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਮੁਖੀ ਪ੍ਰਿੰਸੀਪਲ ਹਰਜੀਤ ਸਿੰਘ ਨੇ ਹਾਜ਼ਰ ਸਾਰੀਆਂ ਹੀ ਸਖਸ਼ੀਅਤਾਂ ਨੂੰ ਜੀ ਆਇਆਂ ਆਖਦਿਆਂ ਅਜੋਕੇ ਸਮੇਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਅਜਿਹੇ ਕਾਰਜਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਸਟੇਜ ਸਕੱਤਰ ਦੀ ਭੂਮਿਕਾ ਡਾ.ਅਰਬਿੰਦ ਸਿੰਘ ਧੂਤ ਨੇ ਬਾਖੂਬੀ ਨਿਭਾਈ। ਸਮਾਰੋਹ ਦੀ ਆਰੰਭਤਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਉਪਰੰਤ ਭਾਈ ਵੀਰ ਸਿੰਘ ਜੀ ਦੇ ਜੀਵਨ ਫਲਸਫੇ ਬਾਰੇ ਬਹੁਤ ਹੀ ਸੁੰਦਰ ਵਿਚਾਰਾਂ ਨਾਲ ਕੀਤੀ। ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਨਗਦ ਰਾਸ਼ੀ ਅਤੇ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਇਮਤਿਹਾਨ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਪ੍ਰਿੰਸੀਪਲ ਸਾਹਿਬਾਨ, ਗਾਈਡ ਅਧਿਆਪਕ ਅਤੇ ਸਟੱਡੀ ਸਰਕਲ ਵਲੰਟੀਅਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਪ੍ਰਿੰਸੀਪਲ ਪਰਮਵੀਰ ਸਿੰਘ ਕਾਦੀਆ, ਪ੍ਰਿੰਸੀਪਲ ਹਰਕੀਰਤ ਕੌਰ, ਉੱਘੇ ਲੇਖਕ ਵਰਿੰਦਰ ਨਿਮਾਣਾ, ਨਰਿੰਦਰਪਾਲ ਸਿੰਘ, ਸੰਦੀਪ ਸਿੰਘ, ਸੁਰਿੰਦਰ ਕੌਰ, ਇੰਦਰਪਾਲ ਸਿੰਘ ਸੀਕਰੀ, ਮਨਦੀਪ ਸਿੰਘ, ਸਟੇਟ ਅਵਾਰਡੀ ਸ ਬਹਾਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਟਾਂਡਾ, ਮਨਦੀਪ ਕੌਰ, ਅਮਨਦੀਪ ਸਿੰਘ, ਕਮਲਦੀਪ ਕੌਰ, ਅਗਮਜੋਤ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾ ਸਟਾਫ਼ ਵੀ ਸ਼ਾਮਿਲ ਸੀ।

LEAVE A REPLY

Please enter your comment!
Please enter your name here