ਤੇਜ਼ ਰਫਤਾਰ ਟਰੱਕ ਡਰਾਈਵਰ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਦੁੱਗਰੀ ਪੁਲ ਤੇ ਇੱਕ ਸੜਕ ਹਾਦਸੇ ਵਿੱਚ ਤੇਜ਼ ਰਫਤਾਰ ਟਰੱਕ ਡਰਾਈਵਰ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਵਾਸੀ ਬਰੋਟਾ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਇਲੈਕਟ੍ਰਾਨਿਕ ਸਮਾਨ ਮਾਰਕੀਟਿੰਗ ਦਾ ਕੰਮ ਕਰਦਾ ਸੀ ਅਤੇ ਉਹ ਐਕਟਿਵਾ ਤੇ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ।

Advertisements

ਇਸ ਦੌਰਾਨ ਪੁਲ ਦੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਸਨੂੰ ਸਾਈਡ ਤੋ ਟੱਕਰ ਮਾਰ ਦਿੱਤੀ ਅਤੇ ਉਸਦਾ ਸਤੁੰਲਨ ਵਿਗੜ ਗਿਆ ਤੇ ਉਹ ਰੇਲਿੰਗ ਨਾਲ ਟਕਰਾ ਗਿਆ ਅਤੇ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਰਾਹਗੀਰਾਂ ਨੇ ਉਸਨੂੰ ਫੜ੍ਹ ਲਿਆ। ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਲਿਆ।

LEAVE A REPLY

Please enter your comment!
Please enter your name here