ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ: ਡੀਸੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਕਦ ਇਨਾਮ ਦਿੱਤੇ ਜਾਣੇ ਹਨ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ ਦਾ ਹੋਵੇਗਾ। ਦੂਜਾ ਇਨਾਮ 50 ਹਜ਼ਾਰ, ਤੀਜਾ ਇਨਾਮ 25 ਹਜ਼ਾਰ, ਚੌਥਾ ਇਨਾਮ 10 ਹਜ਼ਾਰ, ਪੰਜਵਾਂ ਇਨਾਮ 8 ਹਜ਼ਾਰ ਛੇਵੇਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲ੍ਹਣ ਦੀ ਮਿਤੀ 4 ਦਸੰਬਰ 2023 ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ‘ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾਇਆ ਜਾ ਸਕਦਾ ਹੈ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here