ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਵਿੱਚ ਵੀਜ਼ਾ ਸੇਵਾਵਾਂ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ।  ਕੈਨੇਡਾ ਜਾਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਿਸ ਬੁਲਾ ਲਿਆ ਹੈ ਅਤੇ ਬੇਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਵਿੱਚ ਵੀਜ਼ਾ ਅਤੇ ਵਿਅਕਤੀਗਤ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ ਤੇ ਮੁਅੱਤਲ ਕਰ ਦਿੱਤਾ ਹੈ। ਟੀਓਆਈ ਦੇ ਮੁਤਾਬਕ ਵੀਜ਼ਾ ਲੈਣ ਵਾਲੇ ਲੋਕਾਂ ਨੂੰ ਹੁਣ ਵੀਜ਼ਾ ਪ੍ਰੋਸੈਸਿੰਗ ਕਰਵਾਉਣ ਲਈ ਦਿੱਲੀ ਜਾਣਾ ਪਵੇਗਾ। ਕੈਨੇਡਾ ਦੀ ਟਰੈਵਲ ਐਡਵਾਈਜ਼ਰੀ ਵਿੱਚ ਕਿਹਾ ਗਿਆ ਕਿ ਕੈਨੇਡੀਅਨ ਵਿਰੋਧੀ ਪ੍ਰਦਰਸ਼ਨਾਂ ਸਮੇਤ ਹੋਰ ਪ੍ਰਦਰਸ਼ਨ ਵੀ ਹੋ ਸਕਦੇ ਹਨ ਅਤੇ ਕੈਨੇਡੀਅਨਾਂ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Advertisements

ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਜਨਤਕ ਆਵਾਜਾਈ ਸਮੇਤ ਭੀੜ-ਭੜੱਕੇ ਵਾਲੇ ਖੇਤਰਾਂ ਤੋਂ ਬਚਣ ਲਈ ਕਿਹਾ ਹੈ। ਕੈਨੇਡੀਅਨ ਵਿਦੇਸ਼ ਮਤੰਰੀ ਜੋਲੀ ਨੇ ਕਿਹਾ ਕਿ ਮੈਂ ਪੁਸ਼ਟੀ ਕਰ ਸਕਦਾ ਹਾਂ ਕਿ ਭਾਰਤ ਨੇ 20 ਅਕਤੂਬਰ ਤੋਂ ਬਾਅਦ 21 ਕੈਨੇਡੀਅਨ ਡਿਪਲੋਮੈਟਾਂ ਨੂੰ ਛੱਡ ਕੇ ਬਾਕੀ ਸਾਰਿਆਂ ਦੀ ਡਿਪਲੋਮੈਟਿਕ ਛੋਟ ਖਤਮ ਕਰਨ ਦੀ ਆਪਣੀ ਯੋਜਨਾ ਬਾਰੇ ਸਾਨੂੰ ਸੂਚਿਤ ਕਰ ਦਿੱਤਾ ਹੈ। ਡਿਪਲੋਮੈਟਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਭਾਰਤ ਤੋਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ।

LEAVE A REPLY

Please enter your comment!
Please enter your name here