ਖੇਡਾਂ ਵਤਨ ਪੰਜਾਬ ਦੀਆਂ 2023′ ਸੀਜ਼ਨ-2 ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਦਿਲਚਸਪ ਮੁਕਾਬਲੇ

ਪਟਿਆਲਾ (ਦ ਸਟੈਲਰ ਨਿਊਜ਼): ਜਿਲ੍ਹਾ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਰਚਰੀ ਤੇ ਖੋ-ਖੋ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਰਗਬੀ ਤੇ ਕਬੱਡੀ ਸਰਕਲ ਸਟਾਇਲ ਖੇਡਾਂ ਦੇ ਮੁਕਾਬਲੇ ਬੜੇ ਹੀ ਉਤਸ਼ਾਹ ਨਾਲ ਕਰਵਾਏ ਗਏ। ਰਗਬੀ ਗੇਮ ਵਿੱਚ ਦਵਿੰਦਰ ਸਿੰਘ ਪ੍ਰੈਜੀਡੈਂਟ ਰਗਬੀ ਐਸੋਸੀਏਸ਼ਨ ਆਫ ਪੰਜਾਬ ਅਤੇ ਡਾ. ਦਲਬੀਰ ਸਿੰਘ ਰੰਧਾਵਾ, ਅਸਿਸਟੈਂਟ ਡਾਇਰੈਕਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੌਕੇ ਤੇ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਖੋ-ਖੋ ਗੇਮ ਵਿੱਚ ਅਸ਼ੋਕ ਰੌਣੀ, ਰਿਟਾਇਰਡ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰ.ਉਪਕਾਰ ਸਿੰਘ ਵਿਰਕ, ਜੁਆਇੰਟ ਸੈਕਟਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ ਅਤੇ ਜਿਲ੍ਹਾ ਖੇਡ ਅਫਸਰ ਸ੍ਰ. ਹਰਪਿੰਦਰ ਸਿੰਘ ਵੀ ਹਾਜ਼ਰ ਸਨ। ਸ੍ਰ. ਹਰਪਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਪਟਿਆਲ਼ਾ ਨੇ ਜਾਣਕਾਰੀ ਦਿੰਦਿਆਂ।

Advertisements

ਦੱਸਿਆ ਕਿ ਰਗਬੀ ਗੇਮ ਵਿੱਚ ਅੰਡਰ 17 ਲੜਕੀਆਂ ਵਿੱਚ ਤਰਨਤਾਰਨ ਨੇ ਪਹਿਲਾ ਸਥਾਨ, ਫਤਿਹਗੜ੍ਹ ਸਾਹਿਬ ਦੀ ਟੀਮ ਨੇ ਦੂਜਾ ਅਤੇ ਬਰਨਾਲਾ ਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ 17 ਲੜਕਿਆਂ ਵਿੱਚ ਪਹਿਲਾ ਸਥਾਨ ਫਾਜਿਲਕਾ ਨੇ, ਦੂਸਰਾ ਸਥਾਨ ਅੰਮ੍ਰਿਤਸਰ ਅਤੇ ਬਰਨਾਲਾ ਤੇ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ।ਕਬੱਡੀ ਸਰਕਲ ਸਟਾਇਲ ਅੰਡਰ 14 ਲੜਕੀਆਂ ਵਿੱਚ ਫਾਜ਼ਿਲਕਾ ਨੇ ਪਹਿਲਾ, ਮੋਗਾ ਨੇ ਦੂਸਰਾ, ਰੋਪੜ ਅਤੇ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਅੰਡਰ 14 ਲੜਕਿਆਂ ਵਿੱਚ ਨਵਾਂ ਸ਼ਹਿਰ ਨੂੰ ਹਰਾ ਕੇ ਜਲੰਧਰ ਦੀ ਟੀਮ ਜੇਤੂ ਰਹੀ।

ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਮੋਗਾ ਨੇ ਪਹਿਲਾ, ਬਠਿੰਡਾ ਨੇ ਦੂਸਰਾ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਖੋ-ਖੋ ਗੇਮ ਵਿੱਚ ਅੰਡਰ 14 ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ, ਪਟਿਆਲਾ ਦੀ ਟੀਮ ਨੇ ਦੂਸਰਾ, ਜਲੰਧਰ ਅਤੇ ਲੁਧਿਆਣਾ ਦੀਆਂ ਟੀਮਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ 17 ਵਿੱਚ ਪਟਿਆਲਾ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਅਤੇ ਸੰਗਰੂਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਲੁਧਿਆਣਾਂ ਦੀਆਂ ਟੀਮਾਂ ਨੇ ਤੀਸਰਾ ਸਥਾਨ ਅਤੇ ਲੜਕਿਆਂ ਵਿੱਚ ਲੁਧਿਆਣਾ ਤੇ ਕਪਰੂਥਲਾ ਦੀਆਂ ਟੀਮਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਆਰਚਰੀ ਗੇਮ ਵਿੱਚ ਇੰਡੀਅਨ ਰਾਊਂਡ ਵਿਚ ਉਮਰ ਵਰਗ 17 ਇੰਡਵਿਜੂਅਲ ਉਲੰਪਿਕ ਰਾਊਂਡ ਲੜਕਿਆਂ ਵਿੱਚ ਅਰਬਿਸ਼ ਕੁਮਾਰ ਫਾਜਿਲਕਾ ਨੇ ਅਤੇ ਲੜਕੀਆਂ ਵਿੱਚ ਭਾਰਤੀ ਸੰਗਰੂਰ ਨੇ ਪਹਿਲਾ ਸਥਾਨ, ਅੰਡਰ 21 ਲੜਕਿਆਂ ਵਿੱਚ ਗੁਰਵੀਰ ਸਿੰਘ ਫਾਜਿਲਕਾ ਨੇ ਪਹਿਲਾ ਸਥਾਨ ਅਤੇ ਅੰਡਰ 21 ਲੜਕੀਆਂ ਵਿੱਚ ਮਨਜੋਤ ਕੌਰ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 14 ਇੰਡਵਿਜੂਅਲ ਉਲੰਪਿਕ ਰਾਊਂਡ ਲੜਕਿਆਂ ਵਿੱਚ ਵਿਸ਼ਵਜੀਤ ਸੰਗਰੂਰ ਨੇ ਅਤੇ ਲੜਕੀਆਂ ਵਿੱਚ ਸੁਖਜੋਤ ਕੌਰ ਸੰਗਰੂਰ ਨੇ ਪਹਿਲਾ ਸਥਾਨ ਹਾਸਲ ਕੀਤਾ।

LEAVE A REPLY

Please enter your comment!
Please enter your name here