ਪਾਤੜਾ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਪਾਤੜਾਂ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਾਤੜਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਤਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਪਿੰਡ ਸੇਲਵਾਲਾ ਪਾਤੜਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰਵਿੰਦਰ ਥੋੜ੍ਹਾ ਸਮੇ ਪਹਿਲਾਂ ਹੀ ਕੈਨੇਡਾ ਗਿਆ ਸੀ। ਤਲਵਿੰਦਰ ਤੇ ਉਸਦੀ ਪਤਨੀ ਦੋਵੇ ਹੀ ਕੈਨੇਡਾ ਰਹਿੰਦੇ ਹਨ।

Advertisements

ਜਾਣਕਾਰੀ ਦਿੰਦੇ ਉਸਦੇ ਭਰਾ ਨੇ ਦੱਸਿਆ ਕਿ ਉਹ ਕਾਰ ਵਿੱਚ ਰੋਜਾਨਾ ਦੀ ਤਰ੍ਹਾਂ ਕੰਮ ਤੇ ਜਾ ਰਿਹਾ ਸੀ ਤਾਂ ਇੱਕ ਟਰਾਲੀ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਤਰਵਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਪਰਿਵਾਰਕ ਮੈਬਰਾਂ ਨੇ ਸਰਕਾਰ ਤੋ ਬੇਨਤੀ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here