
ਉੱਤਰ-ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਉੱਤਰ ਪ੍ਰਦੇਸ਼ ਦੇ ਕੋਸ਼ਾਬੀ ਜ਼ਿਲ੍ਹੇ ਵਿੱਚ 8 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਨੌਜ਼ਵਾਨ ਬੱਚੀ ਨੂੰ ਵਰਗਲਾ ਦੇ ਪਿੰਡ ਬਾਹਰ ਇੱਕ ਝੋਨੇ ਦੇ ਖੇਤ ਵਿੱਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਉਹ ਬੱਚੀ ਬੇਹੋਸ਼ ਹੋ ਗਈ ਤੇ ਉਹ ਉਸਨੂੰ ਛੱਡ ਕੇ ਭੱਜ ਗਿਆ।

ਉਸ ਬੱਚੀ ਨੂੰ ਇਲਾਜ਼ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਨੂੰ ਫੜ੍ਹ ਲਿਆ। ਪੁਲਸ ਜਦੋ ਦੋਸ਼ੀ ਕੋਲ ਪੁੱਜੀ ਤਾਂ ਉਸਨੇ ਪੁਲਸ ਟੀਮ ਤੇ ਗੋਲੀਆਂ ਚਲਾ ਦਿੱਤੀਆ।
ਪੁਲਿਸ ਨੇ ਆਪਣੇ ਬਚਾਅ ਲਈ ਜਵਾਬੀ ਕਰਵਾਈ ਕੀਤੀ ਅਤੇ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ।ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ।












