ਪੰਜਾਬ ਪੁਲਿਸ ਪਠਾਨਕੋਟ ਨੇ ਸਰਧਾਂਜਲੀ ਦੇ ਕੇ ਕੀਤਾ ਸ਼ਹੀਦਾਂ ਨੂੰ ਯਾਦ

ਪਠਾਨਕੋਟ (ਦ ਸਟੈਲਰ ਨਿਊਜ਼)। ਦੇਸ਼ ਦੀ ਖਾਤਰ ਅਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਹੀਦਾਂ ਦੀ ਖਾਤਰ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੇ ਸਦਕਾ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਪੁਲਿਸ ਲਾਈਨ ਪਠਾਨਕੋਟ ਵਿਖੇ ਯਾਦਗਾਰ ਪ੍ਰੇਡ ਦਿਵਸ ਦੇ ਮੋਕੇ ਤੇ ਕੀਤਾ। ਜਿਕਰਯੋਗ ਹੈ ਕਿ ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸੋਕ ਸਲਾਮੀ ਦਿੱਤੀ ਗਈ। ਸਮਾਰੋਹ ਵਿੱਚ ਹਾਜ਼ਰ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸਹੀਦਾ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ। ਇਸ ਮਗਰੋਂ ਜਿਲ੍ਹਾ ਪਠਾਨਕੋਟ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਹੋਰ ਅਧਿਕਾਰੀਆਂ ਵੱਲੋਂ, ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸਹੀਦ ਪਰਿਵਾਰਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ। ਇਸ ਮੋਕੇ ਤੇ ਗੁਰਦਿਆਲ ਸੈਂਣੀ ਰਿਟਾਇਰਡ ਡੀ.ਐਸ.ਪੀ. ਵੱਲੋਂ ਵੀ ਅੱਜ ਦੇ ਦਿਹਾੜੇ ਤੇ ਰੋਸਨੀ ਪਾਈ ਗਈ।    

Advertisements

ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ 15 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ  ਸ੍ਰੀ ਗੁਰਬਾਜ ਸਿੰਘ ਪੀ.ਪੀ.ਐਸ. ਐਸ.ਪੀ. ਸਥਾਨਕ ਵੱਲੋਂ ਦੇਸ ਦੇ ਸਹੀਦਾਂ ਦੇ ਨਾਮ ਪੜ ਕੇ ਸੁਨਾਏ ਗਏ। ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸਾਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਅਤੇ ਅਤੇ ਅੱਜ ਦੇ ਸਮਾਰੋਹ ਦਾ ਅਸਲੀ ਮੁੱਖ ਮਹਿਮਾਨ ਸਹੀਦਾਂ ਦੇ ਪਰਿਵਾਰਿਕ ਮੈਂਬਰ ਹਨ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ  ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਸਾਡੀ ਸੱਚੀ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਸ਼ਹੀਦ ਹੋਏ ਪਰਿਵਾਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਈਏ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੀਏ। ਆਪਣੀ ਡਿਊਟੀ ਨੇਕ ਨੀਅਤੀ, ਪੂਰੀ ਮਿਹਨਤ, ਲਗਨ ਤੇ ਤਨਦੇਹੀ ਨਾਲ ਨਿਭਾਈਏ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਚਾ ਟਾਕਰਾ  ਕੀਤੇ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ।

ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ। ਸਮਾਰੋਹ ਦੋਰਾਨ ਜਿਲ੍ਹਾ ਪਠਾਨਕੋਟ ਦੇ 15 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਕਨਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਨੇ ਵੀ ਦੇਸ ਭਗਤਾ ਨੂੰ ਯਾਂਦ ਕੀਤਾ ਅਤੇ ਕਿਹਾ ਕਿ ਸਹੀਦ ਕਿਸੇ ਕੋਮ, ਕਿਸੇ ਮਜਹਬ ਜਾ ਕਿਸੇ ਜਾਤੀ ਦੇ ਲਈ ਸਹੀਦ ਨਹੀਂ ਹੁੰਦੇ ਭਾਰਤ ਮਾਤਾ ਦੀ ਰੱਖਿਆਂ ਕਰਦਿਆ ਆਪਣੀਆਂ ਜਾਨਾਂ ਕੁਰਬਾਨ ਕਰ ਦਿੰਦੇ ਹਨ, ਸਾਡਾ ਫਰਜ ਬਣਦਾ ਹੈ ਕਿ ਅਸੀਂ ਸਹੀਦਾਂ ਦਾ ਸਨਮਾਨ ਕਰੀਏ ਅਤੇ ਭਾਰਤ ਮਾਤਾ ਦੀ ਸੁਰੱਖਿਆ ਲਈ ਹਮੇਸਾ ਸਹਿਯੋਗ ਦੇਣ ਲਈ ਤਿਆਰ ਰਹੀਏ। ਇਸ ਮੋਕੇ ਤੇ ਸਮਾਰੋਹ ਦੇ ਅੰਤ ਵਿੱਚ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ.) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਸਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਹਰੇਕ ਪਰਿਵਾਰ ਦੀ ਜੋ ਵੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ ਦਿੱਤੇ।  

LEAVE A REPLY

Please enter your comment!
Please enter your name here