ਖੇਡਾਂ ਵਤਨ ਪੰਜਾਬ ਦੀਆਂ: ਹੈਂਡਬਾਲ ਦੇ ਲੜਕਿਆਂ ਦੇ ਰਾਜ ਪੱਧਰੀ ਮੁਕਾਬਲੇ ਸ਼ੁਰੂ 

ਕਪੂਰਥਲਾ (ਦ ਸਟੈਲਰ ਨਿਊਜ਼) ਗੌਰਵ ਮੜੀਆ । ਪੰਜਾਬ ਸਰਕਾਰ ਬਲਾਕ ਪੱਧਰ ਤੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਤਹਿਤ ਜਿਲਾ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੈਂਡਬਾਲ ਖੇਡ ਦੇ ਲੜਕਿਆਂ ਦੇ ਰਾਜ ਪੱਧਰੀ ਮੈਚ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋਏ। ਇਨ੍ਹਾਂ ਮੈਚਾਂ ਦੀ ਸ਼ੁਰੂਆਤ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਉਪਰਾਲੇ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਖੇਤਰ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਤੇ ਟੀਮਾਂ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਵੀ ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਸੁਰਜੀਤ ਅਤੇ ਹੋਰ ਮਜ਼ਬੂਤ ਕਰਨ ਦੇ ਯਤਨਾਂ ਨੂੰ ਬੂਰ ਪੈ ਚੁੱਕਾ ਹੈ ਅਤੇ ਭਵਿੱਖ ਵਿਚ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਤ ਕਰੇਗਾ। 

Advertisements

ਜਿਲਾ ਖੇਡ ਅਫ਼ਸਰ ਲਵਪ੍ਰੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੈਚ ਸੋਮਵਾਰ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਹੈਂਡਬਾਲ ਵਿਚ ਲੜਕੀਆਂ ਦੇ ਮੈਚ ਸ਼ੁੱਕਰਵਾਰ ਨੂੰ ਫਗਵਾੜਾ ਵਿਖੇ ਸੰਪੰਨ ਹੋਏ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋੰ ਖਿਡਾਰੀਆਂ ਦੀ ਸਹੂਲਤ ਲਈ ਬਹੁਤ ਹੀ ਵਧੀਆ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਚਾਂ ਵਿਚ ਅੰਡਰ-14, ਅੰਡਰ-17, ਅੰਡਰ-20 ਉਮਰ ਵਰਗ ਤੋਂ ਇਲਾਵਾ 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੇ ਮੈਚ ਹੋਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਚਾਂ ਵਿਚ ਪਹਿਲੇ,  ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 10 ਹਜਾਰ, 07 ਹਜ਼ਾਰ ਅਤੇ 05 ਹਜਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਹੋਰਨਾਂ ਤੋਂ ਇਲਾਵਾ ਗੁਰਭੇਜ ਸਿੰਘ ਔਲਖ, ਹਰਮਿੰਦਰ ਸਿੰਘ, ਕੁਲਵਿੰਦਰ ਸਿੰਘ ਚਾਹਲ, ਸਰੂਪ ਲਾਲ, ਸੁਰਜੀਤ ਸਿੰਘ, ਰਣਜੀਤ ਸਿੰਘ, ਮੱਖਣ ਸਿੰਘ, ਪਰਮਜੀਤ ਸਿੰਘ, ਬਾਵਾ ਕੰਵਰਜੀਤ ਸਿੰਘ, ਸਨੀ ਰਤੜਾ, ਸੁਖਦੇਵ ਸਿੰਘ ਆਦਿ ਵੀ ਮੌਜੂਦ ਸਨ । 

LEAVE A REPLY

Please enter your comment!
Please enter your name here