ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏਸ਼ੀਅਨ ਮੈਡਲਿਸਟ ਹਰਮਿਲਨ ਬੈਂਸ ਤੇ ਪ੍ਰਨੀਤ ਕੌਰ ਨੇ ਖਿਡਾਰੀਆਂ ਦਾ ਕੀਤਾ ਸਨਮਾਨ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏਸ਼ੀਅਨ ਖੇਡਾਂ ਵਿੱਚ ਮੈਡਲ ਜਿੱਤ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਖਿਡਾਰਨਾਂ ਹਰਮਿਲਨ ਬੈਂਸ ਅਤੇ ਪ੍ਰਨੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੋਲੋ ਗਰਾਊਂਡ ਦੇ ਮੈਦਾਨ ਵਿੱਚ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਅੱਜ ਅੰਤਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਵੀ ਤਕਸੀਮ ਕੀਤੇ। 

Advertisements

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ ਅਤੇ ਇਹ ਖੇਡਾਂ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ।ਜੇਤੂਆਂ ਨੂੰ ਇਨਾਮ ਤਕਸੀਮ ਕਰਨ ਮੌਕੇ ਏਸ਼ੀਅਨ ਮੈਡਲਿਸਟ ਹਰਮਿਲਨ ਬੈਂਸ ਤੇ ਪ੍ਰਨੀਤ ਕੌਰ ਨੇ ਕਿਹਾ ਕਿ ਖਿਡਾਰੀਆਂ ਦੇ ਮੁਕਾਬਲੇ ਉਨ੍ਹਾਂ ਦੀ ਖੇਡ ਵਿੱਚ ਨਿਖਾਰ ਲਿਆਉਣ ਲਈ ਜ਼ਰੂਰੀ ਹੁੰਦੇ ਹਨ ਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਨਿਕਲੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣਗੇ।

LEAVE A REPLY

Please enter your comment!
Please enter your name here