ਬਰਨਾਲਾ ‘ਚ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਕੇ ਚਾੜ੍ਹਿਆਂ ਮੌਤ ਦੇ ਘਾਟ

ਬਰਨਾਲਾ (ਦ ਸਟੈਲਰ ਨਿਊਜ਼), ਪਲਕ। ਬਰਨਾਲਾ ਵਿੱਚ ਬੀਤੀ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿਚਕਾਰ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰੈਸਟੋਰੈਂਟ ਵਿੱਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਦੀ ਕਾਰ ਵਿੱਚ ਬੈਠਣ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਹੋ ਗਈ। ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

Advertisements

ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਮਗਰੋਂ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ ਅਤੇ ਮੌਕੇ ਤੋ ਫਰਾਰ ਹੋ ਗਏ।  ਇਸ ਮਾਮਲੇ ਵਿੱਚ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕਬੱਡੀ ਖਿਡਾਰੀ ਰੈਸਟੋਰੈਂਟ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ। ਕਿਸੇ ਗੱਲ ਨੂੰ ਲੈ ਕੇ ਰੈਸਟੋਰੈਂਟ ਮਾਲਕ ਅਤੇ ਖਿਡਾਰੀਆਂ ਵਿਚਕਾਰ ਝਗੜਾ ਹੋ ਗਿਆ, ਇਸ ਤੋਂ ਬਾਅਦ ਮੌਕੇ ਤੇ ਪੁਲਿਸ ਨੂੰ ਬੁਲਾਇਆ ਗਿਆ। ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।  ਉਸ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਸੜਕ ਤੇ ਸੁੱਟੇ ਜਾਣ ਕਾਰਨ ਉਸ ਦਾ ਸਿਰ ਸੜਕ ਤੇ ਵੱਜ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here