ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰਕੇ ਜਮ੍ਹਾਂ ਕਰਵਾਉਣ ਵੋਟਰ: ਡਿਪਟੀ ਕਮਿਸਨਰ

ਪਠਾਨਕੋਟ (ਦ ਸਟੈਲਰ ਨਿਊਜ਼): ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 05 ਦਸੰਬਰ 2023 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਂਣ ਦੇ ਲਈ ਫਾਰਮ ਬਲਕ ਵਿੱਚ ਨਹੀਂ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪਠਾਨਕੋਟ ਵਿੱਚ ਐਸ.ਡੀ.ਐਮ. ਪਠਾਨਕੋਟ ਕਾਲਾ ਰਾਮ ਕਾਂਸਲ ਨੂੰ ਐਸ.ਜੀ.ਪੀ. ਸੀ. ਵੋਟ-110 ਪਠਾਨਕੋਟ Ñਲਈ ਰਿਵਾਇਜਿੰਗ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਵੋਟਰ ਰਜਿਸਟਰੇਸ਼ਨ ਲਈ ਫਾਰਮ ਨੰਬਰ 1 ਜਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ਉਪਲੱਬਧ ਹੈ। ਜੋ ਵੀ ਵਿਅਕਤੀ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ ਉਹ pathankot.nic.in ਵੈੱਬ ਸਾਈਟ ਤੋਂ ਫਾਰਮ ਨੰਬਰ 1 ਡਾਉਨਲੋਡ ਕਰਕੇ ਰਿਵਾਇਜ਼ ਅਥਾਰਟੀ ਦੇ ਦਫਤਰ ਵਿਖੇ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ।

ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸ ਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐਮ.ਪੀ., ਐਮ.ਐਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰ ਸਕਦਾ ਹੈ।

LEAVE A REPLY

Please enter your comment!
Please enter your name here