ਲੁਧਿਆਣਾ ਵਿੱਚ ਬਾਈਕ ਸਵਾਰ ਨੌਜਵਾਨ ਨੂੰ ਤੇਜ਼ ਰਫਤਾਰ ਟਰੱਕ ਡਰਾਈਵਰ ਨੇ ਕੁਚਲਿਆ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਸੜਕ ਹਾਦਸੇ ਵਿੱਚ ਸਮਰਾਲਾ ਚੌਕ ਨੇੜੇ ਇੱਕ ਬਾਈਕ ਸਵਾਰ ਨੌਜਵਾਨ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ। ਮ੍ਰਿਤਕ ਦੀ ਪਹਿਚਾਣ ਕਰਨ ਨਿਵਾਸੀ ਸੁਭਾਸ਼ ਨਗਰ ਚੰਦਰਲੋਕ ਕਲੋਨੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੀ ਬਾਈਕ ਤੇ ਸਵਾਰ ਚੀਮਾ ਚੌਕ ਤੋ ਸਮਰਾਲਾ ਚੌਕ ਵੱਲ ਜਾ ਰਿਹਾ ਸੀ ਤਾਂ ਪਿੱਛੇ ਤੋ ਆਉਦੇ ਟਰੱਕ ਨੇ ਉਸਨੂੰ ਟੱਕਰ ਮਾਰੀ ਅਤੇ ਉਹ ਡਿੱਗ ਗਿਆ ਤੇ ਟਰੱਕ ਦਾ ਟਾਇਰ ਨੌਜਵਾਨ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

Advertisements

ਹਾਦਸੇ ਤੋ ਬਾਅਦ ਟਰੱਕ ਡਰਾਈਵਰ ਭੱਜ ਗਿਆ ਪਰ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉਸਨੂੰ ਫੜ੍ਹ ਲਿਆ। ਪਰਿਵਾਰ ਦਾ ਕਹਿਣਾ ਇਹ ਹੈ ਕਿ ਟਰੱਕ ਡਰਾਈਵਰ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਉਹਨਾਂ ਨੂੰ ਸ਼ੱਕ ਹੈ ਕਿ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ। ਰਾਂਹਗੀਰਾ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here