ਬਰਨਾਲਾ ‘ਚ ਹਲਵਦਾਰ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, 1 ਪਿਸਤੌਲ, 2 ਕਾਰਤੂਸ ਬਰਾਮਦ

ਬਰਨਾਲਾ (ਦ ਸਟੈਲਰ ਨਿਊਜ਼), ਪਲਕ। ਬੀਤੇ ਦਿਨੀਂ ਬਰਨਾਲਾ ਵਿੱਚ ਕੱਬਡੀ ਖਿਡਾਰੀਆਂ ਵਲੋਂ ਹਲਵਦਾਰ ਦਰਸ਼ਨ ਸਿੰਘ ਦਾ ਕਤਲ ਕੀਤੇ ਜਾਣ ਦੀ ਖਬਰ ਮਿਲੀ ਸੀ। ਜਿਸ ਵਿੱਚ ਪੁਲਿਸ ਨੇ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਐਨਕਾਊਂਟਰ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਨੂੰ ਗੋਲੀ ਲੱਗ ਗਈ।

Advertisements

ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜਲਦੀ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here