ਕਬੱਡੀ ਖਿਡਾਰੀ ਹਰਵਿੰਦਰ ਬਿੰਦਰੀ ਤੇ ਗੋਲੀਆਂ ਚਲਾਉਣ ਵਾਲੇ 2 ਆਰੋਪੀ ਗ੍ਰਿਫ਼ਤਾਰ, 5 ਦੀ ਭਾਲ ਜਾਰੀ

ਮੋਗਾ (ਦ ਸਟੈਲਰ ਨਿਊਜ਼), ਪਲਕ। ਬੀਤੇ ਦਿਨੀਂ ਮੋਗਾ ਵਿੱਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ 5 ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisements

ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਕਬੱਡੀ ਖਿਡਾਰੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਵੀ ਜੁੜਿਆ ਹੋਇਆ ਹੈ। ਸਵੇਰੇ ਦੋ ਮੋਟਰਸਾਈਕਲ ਸਵਾਰ ਘਰ ਦੇ ਕੋਲ ਆਏ ਅਤੇ ਖਿਡਾਰੀ ਵੀ ਰੌਲਾ ਸੁਣ ਕੇ ਬਾਹਰ ਆਇਆ ਤਾਂ ਜਦੋਂ ਹੀ ਹਰਵਿੰਦਰ ਬਾਹਰ ਆਇਆ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਉਹ ਜ਼ਖ਼ਮੀ ਹੋ ਗਿਆ।

LEAVE A REPLY

Please enter your comment!
Please enter your name here