ਐਸਜੀਪੀਸੀ ਚੋਣਾਂ ਲਈ ਵੋਟ ਬਣਾਉਣ ਦਾ ਕੰਮ ਜਾਰੀ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਚੰਡੀਗੜ੍ਹ, ਪੰਜਾਬ ਵੱਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3, 1) ਵੋਟਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ patiala.nic.in ਤੋਂ ਡਾਊਨਲੋਡ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੇ ਮੈਂਬਰਾਂ ਦੇ ਲਈ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਵੋਟਰ ਸੂਚੀ ਦਾ ਕੰਮ 21 ਅਕਤੂਬਰ 2023 ਤੋ ਸ਼ੁਰੂ ਕੀਤਾ ਗਿਆ ਹੈ ਅਤੇ ਵੋਟ ਬਣਾਉਣ ਲਈ ਉਪਰੋਕਤ ਫਾਰਮ ਭਰਨਾ ਲਾਜ਼ਮੀ ਹੈ।

Advertisements

ਫਾਰਮ ਦੇ ਨਾਲ ਬਿਨੈਕਾਰ ਦੀ ਰੰਗਦਾਰ ਤਾਜ਼ਾ ਸਵੈ ਤਸਦੀਕ ਫ਼ੋਟੋ ਲਗਾਈ ਜਾਵੇ ਅਤੇ ਪਹਿਚਾਣ ਲਈ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖ਼ਤੀ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫ਼ੋਟੋ ਲੱਗਿਆ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਡਾਕਖ਼ਾਨੇ ਵੱਲੋਂ ਜਾਰੀ ਫ਼ੋਟੋ ਲੱਗੀ ਪਾਸ-ਬੁੱਕ, ਪੈਨ ਕਾਰਡ, ਸਮਾਰਟ ਕਾਰਡ ਜੋ ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਹੋਵੇ, ਮਨਰੇਗਾ ਜੌਬ ਕਾਰਡ, ਹੈਲਥ ਇੰਨਸ਼ੋਰੈਂਸ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਜਿਸ ‘ਤੇ ਫ਼ੋਟੋ ਲੱਗੀ ਹੋਏ ਆਦਿ ਵਿੱਚ ਕੋਈ ਇੱਕ ਦਸਤਾਵੇਜ਼ ਲਗਾਉਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਫਾਰਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਮੈਂਬਰ ਲਈ ਕੇਸਾਧਾਰੀ ਸਿੱਖ ਹੋਣਾ ਲਾਜ਼ਮੀ ਹੈ, ਮੈਂਬਰ ਆਪਣੀ ਦਾੜੀ ਨਾ ਕੱਟਦਾ ਹੋਵੇ, ਕਿਸੇ ਵੀ ਰੂਪ ਵਿੱਚ ਧੁਮਰਪਾਨ ਨਾ ਕਰਦਾ ਹੋਵੇ ਅਤੇ ਨਾ ਹੀ ਕੁੱਠਾ (ਹਲਾਲ) ਮਾਸ ਦਾ ਸੇਵਨ ਨਾ ਕਰਦਾ ਹੋਵੇ ਅਤੇ ਸ਼ਰਾਬ ਨਾ ਪੀਂਦਾ ਹੋਵੇ, ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ, ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਤੋਂ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇ ਅਤੇ ਨੰਬਰ ਲਿਖਿਆ ਜਾਵੇ। ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 3(1) ਤਹਿਤ ਕਿਸੇ ਦੇ ਅਨਪੜ੍ਹ ਹੋਣ ਦੀ ਸੂਰਤ ਵਿੱਚ, ਉਸ ਨੂੰ ਉਸ ਦੇ ਫਾਰਮ ਤੋਂ ਉਸ ਦਾ ਜੋ ਬਿਆਨ ਹੈ, ਪੜ੍ਹ ਕੇ ਸੁਣਾਇਆ ਜਾਵੇ, ਦੁਹਰਾਇਆ ਜਾਣਾ ਚਾਹੀਦਾ ਹੈ, ਇਸ ਉਪਰੰਤ ਫਾਰਮ ‘ਤੇ ਨਿਸ਼ਾਨ ਅੰਗੂਠਾ ਲਗਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here