Friday, October 23, 2026
Home Latest ਪੰਜਾਬ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਪੰਜਾਬ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਮੁਹਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਹਿਚਾਣ ਗੁਰਜਿੰਦਰ ਸਿੰਘ ਵਾਸੀ ਸ਼ੰਭੂ ਕਲਾਂ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜਿੰਦਰ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

Advertisements

ਗੁਰਜਿੰਦਰ ਪਿਛਲੇ ਸਾਲ ਹੀ ਕੈਨੇਡਾ ਗਿਆ ਸੀ ਤੇ ਉਹ ਬਰੈਪਟਨ ਵਿੱਚ ਰਹਿੰਦਾ ਸੀ ਅਤੇ ਕਾਰ ਵਿੱਚ ਕਾਲਜ ਤੋ ਵਾਪਸ ਆਉਦੇ ਸਮੇ ਖਾੜੀ ਰੋਡ ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੁਰਜਿੰਦਰ ਨੂੰ ਹਸਪਤਾਲ ਦਾਖਲ ਕਰਵਾਇਆ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹਨਾਂ ਨੇ ਜਦੋ ਗੁਰਜਿੰਦਰ ਦੀ ਲਾਸ਼ ਨੂੰ ਘਰ ਲਿਆਉਣ ਲਈ ਹਲਕਾ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋ ਅਪੀਲ ਕੀਤੀ ਤਾਂ ਉਹਨਾਂ ਨੇ ਉਹਨਾਂ ਦੀ ਕੋਈ ਮਦਦ ਨਹੀ ਕੀਤੀ ਅਤੇ ਗੁਰਜਿੰਦਰ ਦੇ ਦੋਸਤਾਂ ਨੇ ਉਸਦੀ ਕਾਲਜ ਦੀ ਫੀਸ ਨੂੰ ਰੋਕ ਕੇ ਉਹਨਾਂ ਪੈਸਿਆਂ ਨਾਲ ਲਾਸ਼ ਨੂੰ ਪੰਜਾਬ ਭੇਜਣ ਦਾ ਫੈਸਲਾ ਕੀਤਾ।

LEAVE A REPLY

Please enter your comment!
Please enter your name here