ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਟਰ ਪੰਕਜ। ਲੁਧਿਆਣਾ ਵਿੱਚ ਮੁੱਖ ਮੰਤਰੀ ਵੱਲੋ ਬੁਲਾਈ ਗਈ ਬਹਿਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਬਹਿਸ 1 ਨਵੰਬਰ ਨੂੰ ਡਾ. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਯੋਜਿਤ ਕੀਤੀ ਗਈ ਹੈ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਸਾਂਝਾ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਟਵੀਟ ਕੀਤਾ ਹੈ ਕਿ 1 ਨਵੰਬਰ ਨੂੰ ਦੁਪਹਿਰ 2 ਵਜੇ ਲੁਧਿਆਣਾ ਵਿੱਚ ਹੋਣ ਵਾਲੀ ਬਹਿਸ ਦਾ ਨਾਮ ‘ਮੈ ਪੰਜਾਬ ਬੋਲਦਾ ਹੂੰ’ ਰੱਖਣਗੇ, ਜਿਸ ਵਿੱਚ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਜੋ ਕਿ ਹੁਣ ਤੱਕ ਸੱਤਾ ਵਿੱਚ ਰਹੀਆਂ ਹਨ ਉਹ ਵੀ ਆਪਣੇ ਵਿਚਾਰ ਪੇਸ਼ ਕਰਨਗੀਆ। ਉਹਨਾਂ ਨੇ ਇਹ ਵੀ ਦੱਸਿਆ ਕਿ ਹਰ ਇੱਕ ਟੀਮ ਨੂੰ 30 ਮਿੰਟ ਦਾ ਸਮਾਂ ਮਿਲੇਗਾ। ਉਹਨਾਂ ਨੇ ਇਸ ਬਹਿਸ ਵਿੱਚ ਪੰਜਾਬੀਆਂ ਨੂੰ ਖੁੱਲਾ ਸੱਦਾ ਦਿੱਤਾ ਹੈ।