ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਦੇ ਬਾਜਵਾ ਨਗਰ ਵਿੱਚ ਗਾਰਮੈਂਟਸ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਫੈਕਟਰੀ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਸਵੇਰੇ ਰਾਹਗੀਰਾਂ ਨੇ ਅੱਗ ਦੀ ਲਪਟਾਂ ਦੇਖ ਕੇ ਤੁਰੰਤ ਫੈਕਟਰੀ ਦੇ ਮਾਲਕ ਨੂੰ ਸੂਚਿਤ ਕੀਤਾ। ਜਿਨ੍ਹਾਂ ਨੇ ਜਲਦੀ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ਤੇ ਪੁਹੰਚ ਗਈ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਅਧਿਕਾਰੀ ਆਤਿਸ਼ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਹ ਟੀਮ ਦੇ ਨਾਲ ਬਾਜਵਾ ਨਗਰ ਦੀ ਗਲੀ ਨੰਬਰ 2 ਵਿੱਚ ਸਥਿਤ ਗਾਰਮੈਂਟਸ ਫੈਕਟਰੀ ਵਿੱਚ ਪਹੁੰਚੇ। ਕਰੀਬ 13 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਸ਼ੁੱਕਰ ਰਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।