ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾਂ ਹੁਸ਼ਿਆਰਪੁਰ ਇਕਾਈ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਾਂਝਾ ਅਧਿਆਪਕ ਮੋਰਚਾ ਜ਼ਿਲਾ ਹੁਸ਼ਿਆਰਪੁਰ ਇਕਾਈ ਦੇ ਕਨਵੀਨਰ ਅਮਨਦੀਪ ਸ਼ਰਮਾ, ਜਤਿੰਦਰ ਸਿੰਘ, ਸੁਰਜੀਤ ਰਾਜਾ ਅਤੇ ਜਸਵੀਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹਨਾਂ ਆਗੂਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕਈ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਸਨ। ਜਿਨਾਂ ਵਿੱਚ ਪ੍ਰਮੁੱਖ ਤੌਰ ਤੇ ਪੁਰਾਣੀ ਪੈਨਸ਼ਨ ਬਹਾਲ ਕਰਨਾ, ਬੰਦ ਕੀਤੇ ਹੋਏ ਅਨੇਕਾਂ ਭੱਤਿਆਂ ਨੂੰ ਮੁੜ ਬਹਾਲ ਕਰਨਾ, ਪਿਛਲੀ ਸਰਕਾਰ ਦੁਆਰਾ ਦਿੱਤੇ ਅਧੂਰੇ ਪੇ ਕਮਿਸ਼ਨ ਦੇ ਬਕਾਇਆ ਨੂੰ ਦਰੁਸਤ ਕਰਕੇ ਅਦਾਇਗੀਆਂ ਕਰਨੀਆਂ, ਕੰਪਿਊਟਰ ਅਧਿਆਪਕਾਂ ਅਤੇ ਕੱਚੇ ਅਧਿਆਪਕਾਂ ਨੂੰ ਪੂਰੇ ਸਕੇਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ, ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਅਧਿਆਪਕਾਂ ਦੇ ਹਰ ਵਰਗ ਦੀਆਂ ਸਮਾਂ ਬੱਧ ਪਦਉਨਤੀਆਂ ਕਰਨੀਆਂ, ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਕੋਲੋਂ ਪ੍ਰੀਖਿਆ ਫੀਸਾਂ ਦੇ ਨਾਂ ਤੇ ਕੋਈ ਸਰਟੀਫਿਕੇਟ ਫੀਸ ਵੀ ਨਾ ਲੈਣਾ ਆਦ ਅਨੇਕਾਂ ਮਸਲੇ ਜਿਉਂ ਤੇ ਤਿਉਂ ਖੜੇ ਹਨ। ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਵੱਲੋਂ ਵੀ ਸਕੂਲ ਆਫ ਐਮੀਨੈਂਸ ਦੀ ਜੋ-ਜੋ ਪ੍ਰਕਿਰਿਆ ਸ਼ੁਰੂ ਕੀਤੀ ਹੈ।

Advertisements

ਉਸ ਤਹਿਤ ਪੰਜਾਬ ਦੇ 99% ਸਕੂਲਾਂ ਨੂੰ ਨਜ਼ਰ ਅੰਦਾਜ਼ ਕਰਕੇ ਸਿਰਫ ਇਹਨਾਂ ਸਕੂਲਾਂ ਨੂੰ ਹੀ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜੋ ਕਿ ਪੰਜਾਬ ਦੇ ਲੱਖਾਂ ਹੀ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਹੈ। ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂ ਸਹਿਬਾਨ ਪ੍ਰਿਤਪਾਲ ਸਿੰਘ ਚੌਟਾਲਾ, ਲੈਕਚਰਾਰ ਅਮਰ ਸਿੰਘ, ਲੈਕਚਰਾਰ ਕਮਲ ਕਿਸ਼ੋਰ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ ਅਤੇ ਜਸਵੰਤ ਮੁਕੇਰੀਆਂ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਮਸਲੇ ਜਲਦ ਹੱਲ ਨਾ ਕੀਤੇ ਤਾਂ ਇਸਦੇ ਗੰਭੀਰ ਨਤੀਜੇ ਪੰਜਾਬ ਸਰਕਾਰ ਨੂੰ ਆਉਂਦੀਆਂ ਪੰਚਾਇਤੀ ਚੋਣਾਂ ਅਤੇ ਫਿਰ ਲੋਕ ਸਭਾ ਚੋਣਾਂ ਵਿੱਚ ਭੁਗਤਣੇ ਪੈਣਗੇ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸੂਬਾ ਵਿੱਤ ਸਕੱਤਰ ਵਰਿੰਦਰ ਵਿੱਕੀ ਨੇ ਵਿਸ਼ੇਸ਼ ਸ਼ਿਰਕਤ ਇਸ ਧਰਨੇ ਵਿੱਚ ਕੀਤੀ ਅਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਹਰ ਸੰਭਵ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਧਰਨੇ ਨੂੰ ਸੁਨੀਲ ਕੁਮਾਰ, ਜਰਨੈਲ ਸਿੰਘ, ਮਦਨ ਲਾਲ, ਸ਼ਾਮ ਸੁੰਦਰ ਕਪੂਰ, ਸਰਬਜੀਤ ਸਿੰਘ ਟਾਂਡਾ, ਜਸਵੰਤ ਮੁਕੇਰੀਆਂ ਸੰਦੀਪ ਬਾਗਪੁਰ ਨੇ ਵੀ ਸੰਬੋਧਨ ਕੀਤਾ।

ਲੈਕਚਰਾਰ ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ ਕੋਟਲਾ, ਸਤਵੀਰ ਸਿੰਘ, ਨਰਿੰਦਰ ਮੰਗਲ, ਨਰਿੰਦਰ ਅਜਨੋਹਾ,ਦਵਿੰਦਰ ਸਿੰਘ ਹੁਸ਼ਿਆਰਪੁਰ ਤੇ ਰਾਜ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹੋ ਰਹੀਆਂ ਹੇਰਾਫੇਰੀਆਂ ਨੂੰ ਰੋਕਣ ਲਈ ਨਿੱਜੀ ਦਖਲ ਦੇਣ ਦੀ ਅਪੀਲ ਕੀਤੀ। ਇਸ ਮੌਕੇ ਰਣਵੀਰ ਸਿੰਘ, ਕੇਸ਼ਵ ਖੇਪੜ, ਸ਼ਸ਼ੀਕਾਂਤ ਗੜਸ਼ੰਕਰ, ਹੈਡਮਾਸਟਰ ਸੰਦੀਪ ਸਿੰਘ, ਪ੍ਰਿੰਸੀਪਲ ਹਰਜੀਤ ਸਿੰਘ, ਕਮਲਦੀਪ ਸਿੰਘ, ਜਸਵਿੰਦਰ ਸਿੰਘ, ਅਨੁਪਮ ਰਤਨ, ਸਤਨਾਮ ਸਿੰਘ, ਪਰਸ ਰਾਮ ਮੁਕੇਰੀਆਂ, ਸਚਿਨ ਕੁਮਾਰ, ਲੈਕਚਰਾਰ ਗੁਰਨਾਮ ਸਿੰਘ, ਮੈਡਮ ਰਮਨਦੀਪ ਕੌਰ ਸੈਣੀ, ਪਰਮਜੀਤ ਸਿੰਘ, ਗੁਰਚਰਨ ਸਿੰਘ, ਸੰਜੀਵ ਅੱਜੋਵਾਲ, ਕਸ਼ਮੀਰ ਸਿੰਘ, ਸੁਸ਼ੀਲ ਪਠਾਣੀਆਂ, ਮੁਕੇਸ਼ ਕੁਮਾਰ , ਉਂਕਾਰ ਸਿੰਘ, ਪੰਕਜ ਕੁਮਾਰ, ਨਿਰਮਲ ਸਿੰਘ, ਹਰਕੰਵਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਸਨ।

LEAVE A REPLY

Please enter your comment!
Please enter your name here