27 ਅਕਤੂਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ 27 ਤੋਂ 29 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ‘ਜੋਸ਼ ਉਤਸਵ’ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋਣ ਵਾਲੇ ਜੋਸ਼ ਉਤਸਵ ਦਾ ਉਦਘਾਟਨ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਕਰਨਗੇ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 27 ਅਕਤੂਬਰ ਨੂੰ ਦੁਪਹਿਰ 2:00 ਵਜੇ ਜੋਸ਼ ਉਤਸਵ ਦੀ ਸ਼ੁਰੂਆਤ ਹੋਵੇਗੀ। ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਜੋਸ਼ ਉਤਸਵ ਦੌਰਾਨ ਬਾਅਦ ਦੁਪਹਿਰ  3:00 ਵਜੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਨਛੱਤਰ ਗਿੱਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮੰਨੋਰੰਜ਼ਨ ਕਰਨਗੇ। ਇਸ ਉਪਰੰਤ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਅਧਾਰਤ ਨਾਟਕ, ਢਾਡੀ ਵਾਰਾਂ, ਗਤਕਾ, ਫ਼ੌਜੀ ਬੈਂਡ ਤੇ ਪੰਜਾਬ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲੇ ਦੇ ਸ਼ਹੀਦ ਹੋਏ ਫ਼ੌਜੀ ਵੀਰਾਂ ਦੀਆਂ ਬਹਾਦਰੀ ਗਥਾਵਾਂ ਦੱਸੀਆਂ ਜਾਣਗੀਆਂ। ਸ਼ਾਮ ਨੂੰ 6:00 ਵਜੇ ਪ੍ਰਸਿੱਧ ਲੋਕ ਗਾਇਕ ਰਾਜਵੀਰ ਜਵੰਦਾ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜੋਸ਼ ਉਤਸਵ ਦੌਰਾਨ ਖਾਣ-ਪੀਣ ਦੇ ਵੱਖ-ਵੱਖ ਸਟਾਲ ਲਗਾਏ ਗਏ ਹਨ ਜਿਥੇ ਤਰਾਂ-ਤਰਾਂ ਦੇ ਪਕਵਾਨਾਂ ਦੇ ਸਵਾਦ ਚੱਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਮੰਨੋਰੰਜ਼ਨ ਲਈ ਝੂਲੇ ਆਦਿ ਵੀ ਲਗਾਏ ਗਏ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੇ ਬੈਠਣ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਦੇ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜੋਸ਼ ਉਤਸਵ ਦੌਰਾਨ 28 ਅਕਤੂਬਰ ਸ਼ਾਮ ਨੂੰ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਅਤੇ 29 ਅਕਤੂਬਰ ਸ਼ਾਮ ਨੂੰ ਸਮਾਪਤੀ ਸਮਾਰੋਹ ਮੌਕੇ ਲੋਕ ਗਾਇਕ ਹਰਭਜਨ ਸ਼ੇਰਾ ਦਰਸ਼ਕਾਂ ਦਾ ਮੰਨੋਰੰਜ਼ਨ ਕਰਨਗੇ। ਇਨ੍ਹਾਂ ਦਿਨਾਂ ਦੌਰਾਨ ਵੀ ਸਰਦਾਰ ਹਰੀ ਸਿੰਘ ਨਲਵਾ ਅਤੇ ਸ਼ਹੀਦ ਭਗਤ ਸਿੰਘ ਦੇ ਜੀਵਨ `ਤੇ ਅਧਾਰਤ ਨਾਟਕਾਂ ਅਤੇ ਹੋਰ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਜੋਸ਼ ਉਤਸਵ’ ਲਈ ਐਂਟਰੀ ਬਿਲਕੁਲ ਮੁਫ਼ਤ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 27 ਤੋਂ 29 ਅਕਤੂਬਰ ਤੱਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋ ਰਹੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।      

LEAVE A REPLY

Please enter your comment!
Please enter your name here