ਅਧਿਆਪਕ ਨੇ ਨੌਜਵਾਨ ਨੂੰ ਗੱਡੀ ਦੇ ਬੋਨਟ ਨਾਲ ਲਟਕਾ ਕੇ 10 ਕਿਲੋਮੀਟਰ ਤੱਕ ਘੜੀਸਿਆ, ਗੰਭੀਰ ਜ਼ਖ਼ਮੀ

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼), ਪਲਕ। ਸੁਲਤਾਨਪੁਰ ਲੋਧੀ ਤੋਂ ਇੱਕ ਖੌਫਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਅਧਿਆਪਕ ਨੇ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਕੋਲ਼ ਖੜ੍ਹੇ ਇੱਕ ਨੌਜਵਾਨ ਨੂੰ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ ਤੇ ਇਸ ਤੋਂ ਬਾਅਦ ਨੌਜਵਾਨ ਨੂੰ ਗੱਡੀ ਦੇ ਬੋਨਟ ਨਾਲ ਲਟਕਾ ਕੇ 10 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਜਾਣਕਾਰੀ ਦਿੰਦੇ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਦਾ ਇੱਕ ਪ੍ਰਾਈਵੇਟ ਅਕੈਡਮੀ ਵਿੱਚ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਸੀ ਜਦੋਂ ਉਹ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਤੇ ਖੜ੍ਹਾ ਸੀ।

Advertisements

ਉਸ ਸਮੇਂ ਤੇਜ਼ ਰਫ਼ਤਾਰ ਗੱਡੀ ਆਈ ਜਿਸ ਵਿੱਚ ਅਧਿਆਪਕ ਬਲਜਿੰਦਰ ਸਿੰਘ ਸਵਾਰ ਸਨ। ਉਨ੍ਹਾਂ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਗੱਡੀ ਦੇ ਬੋਨਟ ਤੇ ਲਟਕਾ ਕੇ ਇਲਾਕੇ ਦੇ ਆਲੇ-ਦੁਆਲੇ ਘੁਮਾਇਆ। ਉਸਨੇ ਦੱਸਿਆ ਕਿ ਉਸ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਜਦੋਂ ਅੱਗੇ ਤੋਂ ਕੋਈ ਵਾਹਨ ਆਇਆ ਤਾਂ ਉਸ ਨੇ ਡਡਵਿੰਡੀ ਨੇੜੇ ਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।  ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਖਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਸ ਦਾ ਉਨ੍ਹਾਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਜਿਸ ਵਿੱਚ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here