ਕਤਰ ਦੀ ਅਦਾਲਤ ਨੇ ਅੱਠ ਭਾਰਤੀ ਨਾਗਰਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਕਤਰ ਦੀ ਇੱਕ ਅਦਾਲਤ ਨੇ ਅੱਠ ਭਾਰਤੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਵਿਦੇਸ਼ ਮੰਤਰਾਲਾ ਨੇ ਇਸ ਫੈਸਲੇ ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀ ਕਾਨੂੰਨੀ ਅਤੇ ਕੂਟਨੀਤਕ ਸਹਾਇਤਾ ਪ੍ਰਦਾਨ ਕਰੇਗੀ। ਮੰਤਰਾਲਾ ਨੇ ਕਿਹਾ ਕਿ ਅਸੀਂ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਤੋਂ ਹੈਰਾਨ ਹਾਂ ਅਤੇ ਵਿਸਤ੍ਰਿਤ ਫ਼ੈਸਲੇ ਦੀ ਉਡੀਕ ਕਰ ਰਹੇ ਹਾਂ।

Advertisements

ਅਸੀਂ ਪਰਿਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿੱਚ ਹਾਂ ਅਤੇ ਸਾਰੇ ਕਾਨੂੰਨੀ ਬਦਲਾਂ ਦੀ ਪੜਚੋਲ ਕਰ ਰਹੇ ਹਾਂ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਮਹੱਤਵ ਦਿੰਦੇ ਹਾਂ ਅਤੇ ਇਸ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ। ਅਸੀਂ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਕਾਰਵਾਈ ਗੁਪਤ ਹੋਣ ਕਾਰਨ ਇਸ ਸਮੇਂ ਕੋਈ ਹੋਰ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ।

LEAVE A REPLY

Please enter your comment!
Please enter your name here