ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰੂਬਰੂ ਪ੍ਰੋਗਰਾਮ ਰਾਹੀਂ ਰੇਡੀਓ ਦੇ ਸਰੋਤਿਆਂ ਨਾਲ ਕੀਤੀ ਗੱਲਬਾਤ

ਪਟਿਆਲਾ, (ਦ ਸਟੈਲਰ ਨਿਊਜ਼): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਜਾਰੀ ਹੈ, ਜਿਹੜੀ ਕਿ ਮਿਤੀ 1.10.2023 ਨੂੰ ਸ਼ੁਰੂ ਹੋਈ ਸੀ ਅਤੇ ਮਿਤੀ 31.10.2023 ਤੱਕ ਚੱਲੇਗੀ। ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬਿਮਾਰੀ ਨੂੰ ਜੜੋ ਖ਼ਤਮ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਪਟਿਆਲਾ ਰੇਡੀਓ ਸਟੇਸ਼ਨ ਤੇ ਰੇਡੀਓ ਦੇ ਸਰੋਤਿਆ ਗੱਲਬਾਤ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਕਾਰਜਾਂ, ਇਸ ਦੇ ਫ਼ਾਇਦਿਆਂ ਬਾਰੇ, ਨਾਲਸਾ ਸਕੀਮਾਂ ਅਤੇ ਹੋਰ ਪਲਸਾ ਸਕੀਮਾਂ ਦੇ ਫ਼ਾਇਦਿਆਂ ਬਾਰੇ ਵਿਸਤਾਰ ਨਾਲ ਦੱਸਿਆ ਗਿਆ।
 

Advertisements

ਇਸ ਰੂਬਰੂ ਪ੍ਰੋਗਰਾਮ ਦੌਰਾਨ ਉਹਨਾਂ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਸਥਿਤੀ ਹੋ ਜਾਂਦੀ ਹੈ।

ਉਹਨਾਂ ਕਿਹਾ ਕਿ 09 ਦਸੰਬਰ, 2023 ਨੂੰ ਜ਼ਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਲੱਗੇਗੀ ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀਆਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦੀਆਂ ਹੈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਦਫ਼ਤਰ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ ਜਾਂ ਦਫ਼ਤਰ ਦੇ ਫ਼ੋਨ ਨੰਬਰ 01752306500 ਤੇ ਵੀ ਗੱਲ ਕੀਤੀ ਜਾ ਸਕਦੀ ਹੈ ।

LEAVE A REPLY

Please enter your comment!
Please enter your name here