
ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਪੁਲਿਸ ਦੇ ਕਾਂਸਟੇਬਲ ਨੂੰ ਟੱਕਰ ਮਾਰਨ ਦੀ ਖਬਰ ਮਿਲੀ ਹੈ। ਇਹ ਹਾਦਸਾ ਕਨਾਟ ਪਲੇਸ ਕੋਲ ਵਾਪਰਿਆ ਅਤੇ ਦਿੱਲੀ ਪੁਲਿਸ ਦਾ ਮੁਲਾਜ਼ਮ ਜ਼ਖਮੀ ਹੋ ਗਿਆ। ਮੁਲਾਜ਼ਮ ਨੂੰ ਕਨਾਟ ਪਲੇਸ ਨੇੜੇ ਇੱਕ ਐਸਯੂਵੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹਵਾ ਵਿੱਚ ਕਈ ਫੁੱਟ ਉੱਛਲ ਗਿਆ।

ਜਾਣਕਾਰੀ ਮੁਤਾਬਕ ਮੁਲਾਜ਼ਮ ਸਟਾਫ ਕਨਾਟ ਪਲੇਸ ਦੇ ਬਾਹਰੀ ਸਰਕਲ ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਿਹਾ ਸੀ। ਇਸ ਦੌਰਾਨ ਇੱਕ ਯੈਸਯੂਵੀ ਕਾਰ ਤੇਜ਼ ਰਫ਼ਤਾਰ ਨਾਲ ਆਈ ਅਤੇ ਮੁਲਾਜ਼ਮ ਨੁੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਮੁਲਾਜ਼ਮ ਨੂੰ ਹਸਪਤਾਲ ਦਾਖਲ਼ ਕਰਵਾਇਆ ਗਿਆ ਹੈ। ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।












