ਸਿਹਤ ਵਿਭਾਗ ਵੱਲੋਂ ਹਲਵਾਈਆਂ ਅਤੇ ਦੁੱਧ ਦੀਆਂ ਡੇਅਰੀਆਂ ਤੇ ਛਾਪੇਮਾਰੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾਕਟਰ ਪੱਲਵੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਨਾਲ ਹੋਣ ਵਾਲ਼ੇ ਖਿਲਵਾੜ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵੱਲੋਂ ਹਲਵਾਈਆਂ ਅਤੇ ਦੁੱਧ ਦੀਆਂ ਡੇਅਰੀਆਂ ਦਾ ਚੈਕਿੰਗ ਅਭਿਆਨ ਲਗਾਤਾਰ ਜਾਰੀ ਹੈ ਇਸੇ ਕੜ ਤਹਿਤ ਮਲੇਰਕੋਟਲਾ ਤੇ ਅਮਰਗੜ੍ਹ ਵਿਖੇ ਪਾਬੰਦੀ ਸ਼ੁਦਾ ਮਿਠਾਈਆਂ ਵਿੱਚ ਗਹਿਰੇ ਰੰਗਾਂ ਦੀ ਵਰਤੋ ਅਤੇ ਮਿਲਾਵਟੀ ਐਲਮੋਨੀਅਮ ਵਰਕ ਨੂੰ ਰੋਕਣ ਲਈ ਮਿਠਾਈਆਂ ਦੀ ਚੈਕਿੰਗ ਕੀਤੀ ਗਈ ।

Advertisements
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ ਨੇ ਦੱਸਿਆ ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵੱਲੋਂ ਪਿਛਲੇ ਦੋ ਦਿਨਾਂ ਵਿੱਚ ਮਲੇਰਕੋਟਲਾ ਤੇ ਅਮਰਗੜ੍ਹ ਵਿਖੇ ਸਥਿਤ ਵੱਖ ਵੱਖ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ ਅਤੇ 10 ਸੈਂਪਲ ਸੀਲ ਕੀਤੇ ਗਏ ਹਨ। ਜਿਸ ਵਿੱਚ ਚਾਂਦੀ ਦੇ ਵਰਕ ਵਾਲੀਆਂ ਦੋ ਬਰਫ਼ੀਆਂ, ਦੁੱਧ ਦੇ ਦੋ ਸੈਂਪਲ , ਦੇਸੀ ਘੀ, ਮਿਲਕ ਕੇਕ , ਸਰ੍ਹੋਂ ਦੇ ਤੇਲ, ਨਮਕੀਨ ਚਿਪਸ, ਹਲਦੀ ਪਾਊਡਰ ਆਦਿ ਦੇ ਸੈਂਪਲ ਸ਼ਾਮਲ ਹਨ  ।ਉਨ੍ਹਾਂ ਦੱਸਿਆ ਕਿ ਉਕਤ ਵਸਤਾਂ ਦੇ ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਪੰਜਾਬ ਵਿਖੇ ਭੇਜੇ ਜਾਣਗੇ  ਅਤੇ ਰਿਪੋਰਟ ਆਉਣ ਤੇ ਜੇਕਰ ਕੋਈ ਵੀ ਉਲੰਘਣਾ ਪਾਈ ਜਾਂਦੀ ਹੈ  ਤਾਂ ਉਸ ਦੇ ਵਿਰੁੱਧ ਵਿਭਾਗੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਹਲਵਾਈਆਂ ਦੀਆਂ ਵਰਕਸ਼ਾਪਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਾਫ਼ ਸੁਥਰੇ ਢੰਗ ਨਾਲ ਮਿਠਾਈ ਬਣਾਉਣ ਵਧੀਆ ਕੁਆਲਿਟੀ ਦਾ ਸਾਮਾਨ ਵਰਤਣ ਫੂਡ ਸੇਫ਼ਟੀ ਐਕਟ ਅਧੀਨ ਮਾਨਤਾ ਪ੍ਰਾਪਤ ਰੰਗਾਂ ਦੀ ਵਰਤੋਂ ਅਤੇ ਵਧੀਆ ਕੁਆਲਿਟੀ ਦਾ ਸਿਲਵਰ ਵਰਕ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਮਿਠਾਈਆਂ ਦੀਆਂ ਟਰੇ ਤੇ ਬੈਸਟ ਬਿਫੋਰ ਦੀ ਤਾਰੀਖ਼ ਲਿਖੇ ਜਾਣ ਦਾ ਵੀ ਨਿਰਦੇਸ਼ ਦਿੱਤਾ। ਟੀਮ ਵੱਲੋਂ 2 ਹਲਵਾਈਆਂ ਨੂੰ ਉਪਰੋਕਤ ਨਿਯਮਾਂ ਦੀ ਪਾਲਣਾ ਨਾ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਵੀ ਹਾਜ਼ਰ ਸਨ ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ ।

LEAVE A REPLY

Please enter your comment!
Please enter your name here