ਲੁਧਿਆਣਾ ‘ਚ ਟੱਰਕ ਵਿੱਚੋਂ ਕੈਮੀਕਲ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਹੋ ਰਹੀ ਦਿੱਕਤ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਕੈਮੀਕਲ ਫੈਲਣ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਅਜੇ ਤੱਕ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਕੋਈ ਟੀਮ ਮੌਕੇ ਤੇ ਨਹੀਂ ਪਹੁੰਚੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟਰਾਂਸਪੋਰਟ ਨਗਰ ਕੋਲ ਇੱਕ ਟਰੱਕ ਆਇਆ ਸੀ, ਜਿਸ ਵਿੱਚੋਂ ਕੈਮੀਕਲ ਸੜਕ ਤੇ ਡਿੱਗ ਗਿਆ।

Advertisements

ਇਸ ਕੈਮੀਕਲ ਦਾ ਅਸਰ 2 ਕਿਲੋਮੀਟਰ ਦੇ ਇਲਾਕੇ ਤੱਕ ਦਿਖਾਈ ਦੇ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਅੱਖਾਂ ਵਿੱਚ ਜਲਨ ਹੋ ਰਹੀ ਅਤੇ ਕੋਈ ਵੀ ਜ਼ਿਆਦਾ ਦੇਰ ਤੱਕ ਅੱਖਾਂ ਖੋਲ੍ਹ ਕੇ ਨਹੀਂ ਰੱਖ ਸਕਦਾ ਅਤੇ ਸਾਹ ਲੈਣ ਵਿੱਚ ਵੀ ਦਿੱਕਤ ਹੋ ਰਹੀ ਹੈ। ਇਸ ਸੰਬੰਧੀ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ ਹੈ ਪਰ ਇਨ੍ਹਾਂ ਵਿਭਾਗਾਂ ਵੱਲੋਂ ਕੋਈ ਕੋਸ਼ਿਸ਼ ਨਹੀਂ ਕੀਤੀ ਗਈ।

LEAVE A REPLY

Please enter your comment!
Please enter your name here