ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੋਂਸਲ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਅਤੇ ਵੇਚਣ ਵਾਲਿਆ ਖਿਲਾਫ ਕਾਰਵਾਈ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸਾਂਝੇ ਤੌਰ *ਤੇ ਸ਼ਹਿਰ ਦੇ ਬਜਾਰਾਂ ਵਿਚ ਚੈਕਿੰਗ ਕੀਤੀ ਗਈ ਹੈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 55 ਕਿੱਲ ਪੋਲੀਥੀਨ ਅਤੇ 5 ਕਿਲੋ ਡਿਸਪੋਜਲ ਜਪਤ ਕੀਤਾ ਗਿਆ ਅਤੇ ਨਾਲ ਹੀ 18 ਚਲਾਨ ਕੀਤੇ ਗਏ।

Advertisements

ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮੰਗਤ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ *ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਵੱਲੋਂ ਲਗਾਤਾਰ ਸਿੰਗਲ ਯੁਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਾਰ-ਵਾਰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਨਾਂ ਤਾਂ ਜਲਦੀ ਗਲਦਾ ਹੈ ਅਤੇ ਬਿਮਾਰੀਆਂ ਵੀ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਕਰਕੇ ਸੀਵਰੇਜ ਸਿਸਟਮ ਵਿਚ ਵੀ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਇਸ ਕਰਕੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਥਾਂ *ਤੇ ਕਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਸ਼ਹਿਰ ਵਾਸਿਆਂ ਨੂੰ ਤਿਉਹਾਰ ਦੇ ਸੀਜ਼ਨ ਦੌਰਾਨ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਖਰੀਦਦਾਰੀ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮਾਨ ਖਰੀਦਣ ਜਾਣ ਸਮੇਂ ਕੱਪੜੇ ਦੇ ਥੈਲੇ ਘਰ ਤੋਂ ਹੀ ਨਾਲ ਲੈ ਕੇ ਜਾਣ ਤਾਂ ਜੋ ਪਲਾਸਟਿਕ ਦੀ ਮੁਕੰਮਲ ਤੌਰ *ਤੇ ਵਰਤੋਂ ਬੰਦ ਹੋ ਸਕੇ। ਇਸ ਮੌਕੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਐਸ.ਡੀ.ਓ ਵਿਸ਼ਵਾਸ ਸਿੰਘ, ਕੁਲਤਾਰ ਸਿੰਘ ਸੀਨੀਅਰ ਫੀਲਡ ਅਸਿਸਟੈਂਟ ਅਤੇ ਨਗਰ ਕੌਂਸਲ ਫਾਜ਼ਿਲਕਾ ਤੋ ਨਰੇਸ਼ ਖੇਤਾ (ਸੁਪਰਡੈਂਟ ਸੈਨੀਟੇਸ਼ਨ),  ਪਵਨ ਕੁਮਾਰ ਸੀ.ਐਫ, ਸੰਜੇ ਕੁਮਾਰ, ਸਰਵਨ, ਰਾਜ ਕੁਮਾਰ ਹਾਜਰ ਰਹੇ।

LEAVE A REPLY

Please enter your comment!
Please enter your name here