
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਦੇ ਸੈਕਰਾਮੈਂਟੋ ਵਿੱਚ ਹਾਰਟਅਟੈੱਕ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਸੁਰਖਪੁਰ ਵਜੋ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 9 ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ। ਮਨਪ੍ਰੀਤ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ ਅਤੇ ਉਹ ਇੱਕਲੌਤਾ ਪੁੱਤਰ ਸੀ। ਉਸਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।











