ਪਿੰਡ ਜਵੰਧਾ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ (ਦ ਸਟੈਲਰ ਨਿਊਜ਼): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜਵੰਧਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ

Advertisements

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿੱਚ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਜਥੇ ਵੱਲੋਂ ਇਲਾਹੀ ਕਥਾ-ਕੀਰਤਨ ਕੀਤੇ ਗਏ, ਉਨ੍ਹਾਂ ਨੇ ਸਮੂਹ ਸੰਗਤ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦੱਸੇ ਮਾਰਗਾਂ ਤੇ ਚਲ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ, ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾ ਤੇ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ|

LEAVE A REPLY

Please enter your comment!
Please enter your name here