ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਪਠਾਨਕੋਟ (ਦ ਸਟੈਲਰ ਨਿਊਜ਼): ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਅਪਣੇ ਦਫਤਰ ਵਿਖੇ ਕੀਤੀ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਇਸ ਮੋਕੇ ਤੇ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ। ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023, ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਹੈ। ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਸਪੈਸ਼ਲ ਕੈਂਪ 04, 05 ਨਵੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਅਤੇ 02 ਅਤੇ 03 ਦਸੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਨੂੰ ਲਗਾਏ ਜਾਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਨਵਾਉਣ ਤੋਂ ਵਾਂਝਾ ਨਾ ਰਹਿ ਜਾਵੇ।

Advertisements

ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਆਮ ਲੋਕਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ ਜਾਣਾ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਜਨਵਰੀ 2024 ਨੂੰ ਕੀਤੀ ਜਾਣੀ ਹੈ।  ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਸਿਫ਼ਟ ਕਰਵਾਉਣ ਲਈ ਫਾਰਮ ਨੰਬਰ 8 ਭਰਨਾ ਜ਼ਰੂਰੀ ਹੈ। ਇਹ ਫਾਰਮ ਆਨਲਾਈਨ/ਆਫਲਾਈਨ ਭਰੇ ਜਾ ਸਕਦੇ ਹਨ।

ਇਹ ਫਾਰਮ ਵੋਟਰ ਵੱਲੋਂ Voter Service Portal/Voter 8elpline 1pp ਤੇ ਖੁਦ ਵੀ ਆਨਲਾਈਨ ਭਰਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਪ੍ਰਕਾਸ਼ਿਤ ਕੀਤੀ ਫੋਟੋ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਬਗੈਰ ਫੋਟੋ ਸੂਚੀ ਦੀ 1 ਸਾਫ਼ਟ ਕਾਪੀ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ।ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਚੋਂ ਆਮ ਆਦਮੀ ਪਾਰਟੀ ਤੋਂ ਸ੍ਰੀ ਰਾਕੇਸ ਪਠਾਨੀਆ, ਭਾਰਤੀ ਜਨਤਾ ਪਾਰਟੀ ਤੋਂ ਰਮਿਤ ਮਹਾਜਨ, ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਵਿਜੈ ਕੁਮਾਰ ਜਿਲੇਦਾਰ ਜਿਲ੍ਹਾ ਪ੍ਰਧਾਨ, ਸੀਪੀਆਈ ਐਮ ਤੋਂ ਕੇਵਲ ਕਾਲਿਆ, ਸਿਰੋਮਣੀ ਅਕਾਲੀ ਦਲ ਤੋਂ ਸ. ਗੁਰਨਾਮ ਸਿੰਘ ਤਹਿਸੀਲੀਦਾਰ ਚੋਣਾਂ ਸਰਬਜੀਤ ਸਿੰਘ ਅਤੇ ਚੋਣ ਕਾਨੂੰਗੋ ਜੁਗੇਸ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here