ਭਗਵਾਨ ਵਾਲਮੀਕਿ ਜੀ ਦੇ ਹੱਥ ਵਿੱਚ ਫੜੀ ਕਲਮ ਸਾਨੂੰ ਸਿੱਖਿਅਤ ਹੋਣ ਦੀ ਪ੍ਰੇਰਨਾ ਦਿੰਦੀ ਹੈ-ਰੋਸ਼ਨ ਸੱਭਰਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ -ਗੌਰਵ ਮੜੀਆ। ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਮੁਹੱਲਾ ਸ਼ਿਹਰਿਆ ਸਿਕੰਡੀ ਵਾਲਮੀਕਿ ਮੰਦਰ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਚੜਾਉਣ ਦੀ ਰਸ਼ਮ ਧਾਰਮਿਕ ਸੰਮੇਲਨ ਦੌਰਾਨ ਅਦਾ ਕੀਤੀ ਗਈ। ਇਸ ਮੌਕੇ ਤੇ ਸਮਾਜਸੇਵਕ ਸਤਪਾਲ ਮਹਿਰਾ,ਰਾਸ਼ਟਰਿਆ ਵਾਲਮੀਕਿ ਸੰਘਰਸ਼ ਮੋਰਚਾ ਦੇ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਓਮ ਪ੍ਰਕਾਸ਼ ਅਟਵਾਲ, ਹੈਪੀ ਗਿੱਲ, ਸ਼ਾਰਪ ਸੱਭਰਵਾਲ, ਰਵੀ ਸੱਭਰਵਾਲ,ਮਨੋਜ ਨਾਹਰ ਨੇ ਵਿਸ਼ੇਸ਼ ਤੋਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।ਭਗਵਾਨ ਵਾਲਮੀਕਿ ਜੀ ਸ੍ਰਿਸਟੀ ਦੇ ਰਚੇਤਾ ਹਨ,ਜਿੰਨਾਂ ਦੇ ਹੱਥ ਵਿੱਚ ਫੜੀ ਕਲਮ ਸਾਨੂੰ ਸਿੱਖਿਅਤ ਹੋਣ ਦੀ ਪ੍ਰੇਰਨਾ ਦਿੰਦੀ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।ਵਾਲਮੀਕਿ ਸਮਾਜ ਨੂੰ ਇੱਕ ਜੁੱਟ ਹੋ ਕੇ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ। ਰੋਸ਼ਨ ਲਾਲ ਸੱਭਰਵਾਲ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਨ੍ਹਾਂ ਆਪਣੀ ਅਮਰ ਅਤੇ ਮਹਾਨ ਰਚਨਾ ਰਾਮਾਇਣ ਰਾਹੀਂ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ।

Advertisements

ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਂਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ ਜੋ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਸੀ। ਸੱਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ ਤੇ ਜ਼ੋਰ ਦਿੰਦੀਆਂ ਹਨ ਕਿ ਇੱਕ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਇੱਕ ਆਦਰਸ਼ ਮਨੁੱਖ,ਆਦਰਸ਼ ਸ਼ਾਸਕ ਅਤੇ ਆਦਰਸ਼ ਲੋਕਾਂ ਨੂੰ ਕਿਸ ਤਰ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਂਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ ਜੋ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਸੀ। ਸੱਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ ਤੇ ਜ਼ੋਰ ਦਿੰਦੀਆਂ ਹਨ ਕਿ ਇੱਕ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਇੱਕ ਆਦਰਸ਼ ਮਨੁੱਖ,ਆਦਰਸ਼ ਸ਼ਾਸਕ ਅਤੇ ਆਦਰਸ਼ ਲੋਕਾਂ ਨੂੰ ਕਿਸ ਤਰ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here