ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਜਿਥੇ ਪੂਰੀ ਦੁਨੀਆਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਉਥੇ ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ ’ਚ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮੋਹਣ ਲਾਲ ਨੇ ਦੱਸਿਆ ਕਿ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗੲ, ਹਵਨ ਪਾਏ ਗਏ ਅਤੇ ਗਾਇਕ ਸੁਰਦੀਪਕ ਮਾਹਿਲਪੁਰ, ਉਪਕਾਰ ਪੱਟੀ ਅਤੇ ਕੇ. ਮੀਤ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀ ਲਗਾਈ ਗਈ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਤੇ ਉਨ੍ਹਾਂ ਨੂੰ ਸਨਮਾਨਿਤ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਭਗਵਾਨ ਵਾਲਮੀਕ ਜੀ ਦੇ ਚਰਨਾ ਵਿੱਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਵਾਲਮੀਕ ਕਮੇਟੀ ਤੇ ਸਮੂਹ ਇਲਾਕਾ ਵਾਸੀਆਂ ਨੂੰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਜੀ ਪਹਿਲੇ ਕਵੀਂ ਹੋਏ ਹਨ, ਜਿਨ੍ਹਾਂ ਨੇ ਸ੍ਰੀ ਰਮਾਇਣ ਗ੍ਰੰਥ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਜੀ ਦਾ ਸੰਦੇਸ਼ ਹੀ ਸਮਾਜ ਨੂੰ ਸਿੱਖਿਅਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਬੱਚਿਆਂ ਨੂੰ ਬੁਲੰਦੀਆਂ ਤੇ ਪਹੁੰਚਾਉਣਾ ਹੈ ਤਾਂ ਪੜ੍ਹਾਈ ਤੋਂ ਬਿਨ੍ਹਾਂ ਦੂਜਾ ਕੋਈ ਰਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੀ ਅਹਿਮੀਅਤ ਨੂੰ ਸਭ ਤੋਂ ਪਹਿਲਾਂ ਭਗਵਾਨ ਵਾਲਮੀਕ ਜੀ ਨੇ ਗੱਲ ਕੀਤੀ। ਅੰਤ ਵਿੱਚ ਵਾਲਮੀਕ ਕਮੇਟੀ ਵਲੋ ਯਾਦਗਿਰੀ ਚਿੰਨ ਤੇ ਸਿਰੋਪਾਓ ਪਾ ਕੇ ਡਾ. ਰਾਜ ਕੁਮਾਰ ਨੂੰ ਸਨਮਾਇਤ ਕੀਤਾ ਗਿਆ।

LEAVE A REPLY

Please enter your comment!
Please enter your name here