ਜੰਡਿਆਲਾ ‘ਚ ਪੈਦਲ ਜਾ ਰਹੇ ਨੌਜਵਾਨਾਂ ਤੇ ਚਲਾਈਆਂ ਗੋਲੀਆਂ, 2 ਦੀ ਮੌਤ, 1 ਗੰਭੀਰ ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਜੰਡਿਆਲਾ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਇਸ ਵਾਰਦਾਤ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪੈਦਲ ਜਾ ਰਹੇ ਨੌਜਵਾਨਾਂ ਤੇ ਫਾਇਰਿੰਗ ਕੀਤੀ ਗਈ ਹੈ। ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਹਿਚਾਣ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੱਟ ਨਾਮੀ ਗੈਂਗ ਦੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਫਿਲਹਾਲ ਪੁਲਿਸ ਇਸ ਵਾਰਦਾਤ ਦੀ ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here