
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਸਵੇਰੇ ਸਕੂਲ ਬੱਸ ਅਤੇ ਸਕੂਲ ਵੈਨ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ 4 ਬੱਚਿਆਂ ਅਤੇ ਵੈਨ ਡਰਾਈਵਰ ਦੀ ਮੌਤ ਹੋ ਗਈ ਅਤੇ ਕਰੀਬ 15 ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਇੱਕ ਬੱਚੇ ਨੇ ਦੱਸਿਆ ਕਿ ਬੱਸ ਡਰਾਈਵਰ ਵੱਲੋਂ ਨਹੀਂ ਸਗੋਂ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।













