ਆਂਧਰਾ ਪ੍ਰਦੇਸ਼ ਵਿੱਚ ਹੋਈ ਦੋ ਟਰੇਨਾਂ ਵਿਚਕਾਰ ਟੱਕਰ, 11 ਦੀ ਮੌਤ, 29 ਜ਼ਖਮੀ

ਆਂਧਰਾ ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲੇ੍ਹ ਵਿੱਚ ਬੀਤੀ ਰਾਤ ਦੋ ਟਰੇਨਾਂ ਵਿੱਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆਂ ਹੈ। ਇਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 29 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਖਾਪਟਨਮ-ਰਯਾਗੜਾ ਪੈਸੇਂਜਰ ਸਪੈਸ਼ਲ ਟਰੇਨ ਨੇ ਵਿਸ਼ਾਖਾਪਟਸਨ-ਪਲਾਸਾ ਪੈਸੇਜਰ ਐਕਸਪ੍ਰੈੱਸ ਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਭਿਆਨਕ ਸੀ ਕਿ ਕਈ ਡੱਬੇ ਪਟੜੀ ਤੋ ਉੱਤਰ ਗਏ। ਇਹ ਟੱਕਰ ਕਾਂਤਾਕਾਪੱਲੇ ਅਤੇ ਅਲਮਾਂਡਾ ਰੇਲਵੇ ਸਟੇਸ਼ਨਾਂ ਵਿਚਕਾਰ ਹੋਈ ਹੈ। ਰੇਲ ਮੰਤਰਾਲੇ ਨੇ ਦੱਸਿਆ ਕਿ ਪਿੱਛੇ ਤੋ ਟਕਰਾਉਣ ਵਾਲੀ ਟਰੇਨ ਦਾ ਡਰਾਈਵਰ ਸਿਗਨਲ ਤੋ ਭਟਕ ਗਿਆ ਸੀ।

Advertisements

ਮੌਕੇ ਤੇ ਡੀਆਰਐੱਮ/ਵਾਲਟੇਅਰ ਦੀ ਟੀਮ ਨੇ ਬਚਾਅ ਕਾਰਜ ਜਾਰੀ ਕੀਤੇ ਅਤੇ ਸਥਾਨਕ ਪ੍ਰਸ਼ਾਸਨ ਵੀ ਬਚਾਅ ਕਾਰਜ ਵਿੱਚ ਮੱਦਦ ਕਰ ਰਹੇ ਹਨ। ਟਵਿੱਟਰ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।’

ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਪੀਐੱਮ ਟਵਿੱਟਰ ਨੇ ਕਿਹਾ ਕਿ ਪੀਐੱਮ ਮੋਦੀ ਨੇ ਮ੍ਰਿਤਕ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਇਸ ਰੇਲ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਰਾਹਤ ਉਪਾਅ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here