Monday, October 5, 2026
Home Latest ਪਿੰਡ ਬਹਾਵਲਬਾਸੀ ਵਿੱਚ ਇੱਕ ਕਿਸਾਨ ਦੇ ਘਰ ਲੱਗੀ ਅੱਗ, ਸਾਰਾ ਸਮਾਨ ਸੜ...

ਪਿੰਡ ਬਹਾਵਲਬਾਸੀ ਵਿੱਚ ਇੱਕ ਕਿਸਾਨ ਦੇ ਘਰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਬਹਾਵਲਬਾਸੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਿੰਡ ਬਹਾਵਲਬਾਸੀ ਵਿੱਚ ਇੱਕ ਕਿਸਾਨ ਦੇ ਘਰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਦੀ ਪਹਿਚਾਣ ਵੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਹਾਵਲਬਾਸੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਅਤੇ ਉਸਦਾ ਸਾਰਾ ਪਰਿਵਾਰ ਕਣਕ ਵੱਢਣ ਲਈ ਗਿਆ ਹੋਇਆ ਸੀ ਤਾਂ ਪਿੱਛੋ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਜਦੋ ਤੱਕ ਉਹ ਘਰ ਪਰਤੇ ਉਦੋ ਤੱਕ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ।

Advertisements

ਜਾਣਕਾਰੀ ਮੁਤਾਬਕ ਕਿਸਾਨ ਨੇ ਆਪਣੀ ਲੜਕੀ ਦਾ ਵਿਆਹ ਕੁੱਝ ਦਿਨ ਪਹਿਲਾਂ ਹੀ ਕੀਤਾ ਸੀ ਅਤੇ ਉਹਨਾਂ ਨੇ ਹੌਲੀ ਹੌਲੀ ਲੜਕੀ ਦਾ ਦਾਜ ਜੋੜਿਆ ਸੀ। ਲੜਕੀ ਨੂੰ ਦਾਜ ਦੇਣ ਜਾਣਾ ਸੀ ਕਿ ਅਚਾਨਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਸਾਰਾ ਸਮਾਨ ਸੜ ਗਿਆ।ਕਿਸਾਨ ਆਗੂ ਨਿਰਮਲ ਸਿੰਘ ਨੇ ਬੱਲੂਆਣਾ ਦੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਰਿਵਾਰ ਦੀ ਮੱਦਦ ਕੀਤੀ ਜਾਵੇ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀ ਲੱਗਾ ਹੈ।

LEAVE A REPLY

Please enter your comment!
Please enter your name here