ਰੂਪਨਗਰ ਦੇ ਪੈਟਰੋਲ ਪੰਪ ਤੇ ਦੋ ਨੌਜਵਾਨਾਂ ਅਤੇ ਸਟਾਫ ਵਿੱਚ ਹੋਇਆ ਝਗੜਾ, 1 ਜ਼ਖਮੀ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਰੂਪਨਗਰ ਦੇ ਰੋਡ ਤੇ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਤੇ ਬੀਤੀ ਸ਼ਾਮ ਇੱਕ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਨੇ ਪੈਟਰੋਲ ਪੰਪ ਦੇ ਸਟਾਫ ਮੈਬਰਾਂ ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਉਹਨਾਂ ਨੇ ਆਪ ਪੈਟਰੋਲ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਜਦੋ ਪੈਟਰੋਲ ਪੰਪ ਦੇ ਸਟਾਫ ਨੇ ਉਹਨਾਂ ਦਾ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਉਹਨਾਂ ਤੇ ਹਮਲਾ ਕਰ ਦਿੱਤਾ ਅਤੇ ਇੱਕ ਸਟਾਫ ਮੈਬਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

Advertisements

ਜਾਣਕਾਰੀ ਦਿੰਦੇ ਪੈਟਰੋਲ ਪੰਪ ਦੇ ਮੈਨੇਜਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਦੇ ਸਮੇ ਟੈਕੀ ਦਾ ਗੇਜ ਚੈੱਕ ਕਰਨ ਅਤੇ ਮੀਟਰ ਰੀਡਿੰਗ ਲੈਣ ਦਾ ਸਮਾਂ ਹੁੰਦਾ ਹੈ, ਜਿਸ ਕਾਰਨ ਕੁੱਝ ਸਮੇ ਤੇਲ ਭਰਨਾ ਬੰਦ ਕਰ ਦਿੱਤਾ ਜਾਂਦਾ ਹੈ। ਉਸਨੇ ਦੱਸਿਆ ਕਿ ਉਸ ਸਮੇ ਬਾਈਕ ਤੇ ਸਵਾਰ ਦੋ ਨੌਜਵਾਨ ਆਏ ਅਤੇ ਉਹਨਾਂ ਨੇ ਆਪਣੇ ਆਪ ਹੀ ਮੋਟਰਸਾਈਕਲ ਵਿੱਚ ਪੈਟਰੋਲ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਜਦੋ ਉੱਥੇ ਕੰਮ ਕਰ ਰਹੇ ਨੌਜਵਾਨਾਂ ਨੇ ਉਹਨਾਂ ਦਾ ਵਿਰੋਧ ਕੀਤਾ ਤਾਂ ਦੋਵਾਂ ਨੇ ਸਟਾਫ ਤੇ ਹਮਲਾ ਕਰ ਦਿੱਤਾ ਅਤੇ ਸੁਮਿਤ ਕੁਮਾਰ ਦੇ ਸਿਰ ਤੇ ਕਿਸੇ ਚੀਜ਼ ਨਾਲ ਵਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ, ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here