ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਵੱਲੋਂ ਐੱਫਐੱਲਸੀ ਹਾਲ ਵਿੱਚ ਰੱਖੀਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਕੀਤਾ ਨਿਰੀਖਣ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Advertisements

ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਓ.ਪੀ. ਸਾਹਨੀ ਵੱਲੋਂ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਵੋਟਿੰਗ ਮਸ਼ੀਨਾਂ ਦੀ ਐੱਫ.ਐੱਲ.ਸੀ. ਪ੍ਰੀਪਰੇਡਨੈੱਸ, ਕੁਅਲਿਟੀ ਚੈੱਕ ਅਤੇ ਸਟੋਰੇਜ਼ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਾਰੇ ਪ੍ਰਬੰਧਾਂ ਉੱਪਰ ਆਪਣੀ ਤਸੱਲੀ ਜ਼ਾਹਰ ਕੀਤੀ।

LEAVE A REPLY

Please enter your comment!
Please enter your name here